ਨਵੀਂ ਦਿੱਲੀ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰੀ ਤੋਂ, ਚੇਤਨ ਸਿੰਘ ਜੌੜਾਮਾਜਰਾ ਸਮਾਣਾ ਤੋਂ ਅਤੇ ਹਰਮੀਤ ਸਿੰਘ ਪਠਾਣਮਾਜਰਾ ਸਨੌਰ ਤੋਂ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ-ਸਨਮਾਨ ਮਿਲੇਗਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦੀ ਹੋਂਦ ਖ਼ਤਰੇ 'ਚ ਹੈ ਅਤੇ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ। ਇਸ ਤੋਂ ਇਲਾਵਾ ਫ਼ਿਰੌਤੀਆਂ ਦਾ ਹਰ ਪਾਸੇ ਬੋਲਬਾਲਾ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਦੁਬਾਰਾ ਵਾਪਸ ਆਵੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਇਹ ਅਸਤੀਫ਼ੇ ਸਾਹਮਣੇ ਆਏ ਹਨ। ਸਮਾਣਾ ਅਤੇ ਸਨੌਰ ਹਲਕਿਆਂ 'ਚ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜ ਵੀ ਨਿਯੁਕਤ ਕੀਤੇ ਗਏ ਸਨ, ਜਿਸ ਤੋਂ ਮੌਜੂਦਾ ਵਿਧਾਇਕਾਂ ਦੀ ਮੁੜ ਉਮੀਦਵਾਰੀ ਨੂੰ ਲੈ ਕੇ ਸਵਾਲ ਉੱਠ ਰਹੇ ਸਨ। ਦੂਜੇ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜਦਿਆਂ ਸਿਆਸਤ ਵਿੱਚੋਂ 'ਮਾਈ-ਬਾਪ ਕਲਚਰ' ਖ਼ਤਮ ਕਰਨ ਨੂੰ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਦੱਸਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਜੋ ਕੀਤਾ, ਕਿਸੇ ਨੇ ਸੋਚਿਆ ਵੀ ਨਾ ਸੀ
ਜ਼ਿਕਰਯੋਗ ਹੈ ਕਿ ਜੂਨ 2025 ਵਿੱਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਉੱਧਰ ਆਮ ਆਦਮੀ ਪਾਰਟੀ ਨੇ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਵਾਉਣ ਲਈ ਸਪੀਕਰ ਕੋਲ ਪਹੁੰਚ ਕਰਨ ਦੀ ਗੱਲ ਕਹੀ ਹੈ। ਤਿੰਨ ਵਿਧਾਇਕਾਂ ਦੇ ਪਾਰਟੀ ਛੱਡਣ ਦਾ ਇਹ ਮਾਮਲਾ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਸਰਗਰਮੀ ਅਤੇ 'ਆਪ' ਦੀ ਚੋਣ ਤਿਆਰੀ ਲਈ ਨਵੀਂ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
NEXT STORY