ਜਲੰਧਰ : ਇੱਥੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ ਨੂੰ ਨਾਕਾਮ ਕੀਤਾ ਗਿਆ ਹੈ। ਇਸ ਦੇ ਤਹਿਤ ਇਸ ਸਾਜ਼ਿਸ਼ ਦੇ ਮੁੱਖ ਸੰਚਾਲਕ ਹਿਮਾਂਸ਼ੂ ਸੂਦ ਵਾਸੀ ਫਗਵਾੜਾ, ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਦਿੱਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਦੁਬਈ, ਯੂ. ਏ. ਈ. ਸਥਿਤ ਨਮਿਤ ਸ਼ਰਮਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਐਮਰਜੈਂਸੀ ਟੀਮਾਂ ਦੀ ਤਾਇਨਾਤੀ ਦੇ ਹੁਕਮ, ਹਾਲਾਤ 'ਤੇ 24 ਘੰਟੇ ਨਜ਼ਰ
ਹਾਲ ਹੀ 'ਚ ਹਿਮਾਂਸ਼ੂ ਸੂਦ ਨੇ ਆਪਣੇ ਹੋਰ ਗੈਂਗ ਮੈਂਬਰਾਂ ਨਾਲ ਮਿਲ ਕੇ ਨਮਿਤ ਸ਼ਰਮਾ ਦੇ ਨਿਰਦੇਸ਼ਾਂ 'ਤੇ ਹਰਿਦੁਆਰ 'ਚ ਇਕ ਹੋਟਲ ਮਾਲਕ 'ਤੇ ਗੋਲੀਆਂ ਚਲਾਈਆਂ ਅਤੇ ਉਸ ਨੂੰ ਕ੍ਰਮਵਾਰ ਮੱਧ ਪ੍ਰਦੇਸ਼ ਅਤੇ ਕਪੂਰਥਲਾ 'ਚ 2 ਹੋਰ ਟੀਚਿਆਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਖ਼ੁਫੀਆ ਅਤੇ ਤਕਨੀਕੀ ਜਾਣਕਾਰੀ ਦੇ ਸਮਰਥਨ ਨਾਲ ਟੀਮ ਨੇ ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫ਼ਲਤਾ ਪੂਰਵਕ ਖ਼ਤਮ ਕਰ ਦਿੱਤਾ, ਜਿਸ ਨਾਲ ਜਨਤਕ ਸੁਰੱਖਿਆ ਲਈ ਇਕ ਗੰਭੀਰ ਖ਼ਤਰਾ ਟਲ ਗਿਆ।
ਇਹ ਵੀ ਪੜ੍ਹੋ : ਪੰਜਾਬੀਓ ਜ਼ਰਾ ਬਚ ਕੇ! ਅਗਲੇ 3 ਦਿਨ ਬੇਹੱਦ ਭਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਚਿਤਾਵਨੀ ਜਾਰੀ
ਦੋਸ਼ੀ ਕੋਲੋਂ 2 ਪਿਸਤੌਲਾਂ, 4 ਜ਼ਿੰਦਾ ਕਾਰਤੂਸ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ। ਪੁਲਸ ਥਾਣਾ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ
NEXT STORY