ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰੀਆਂ ਅਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਦੇਖਦੇ ਹੋਏ ਜੰਮੂ ਮੰਡਲ ਵੱਲੋਂ ਚਾਰ ਨਵੀਆਂ ਰਾਖਵੀਆਂ ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਟ੍ਰੇਨਾਂ ਦੇ ਚੱਲਣ ਨਾਲ ਦਿੱਲੀ-ਕਟੜਾ ਰੇਲ ਮਾਰਗ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਜਾਣਕਾਰੀ ਅਨੁਸਾਰ, ਇਨ੍ਹਾਂ ਵਿਸ਼ੇਸ਼ ਰੇਲਗੱਡੀਆਂ ਦੀ ਸ਼ੁਰੂਆਤ 10 ਅਤੇ 11 ਅਕਤੂਬਰ ਤੋਂ ਹੋਵੇਗੀ। ਤਿਉਹਾਰਾਂ ਦੌਰਾਨ ਵਧੇਰੇ ਯਾਤਰੀਆਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਵੱਲੋਂ ਵਾਧੂ ਰੇਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਯਾਤਰੀਆਂ ਨੂੰ ਟਿਕਟਾਂ ਦੀ ਉਪਲਬਧਤਾ ਅਤੇ ਸਫ਼ਰ ਦੌਰਾਨ ਹੋਣ ਵਾਲੀ ਭੀੜ ਦੀ ਸਮੱਸਿਆ ਤੋਂ ਕੁਝ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਪਹਿਲਾਂ ਤੋਂ ਚੱਲ ਰਹੀਆਂ ਸਪੈਸ਼ਲ ਟ੍ਰੇਨਾਂ ਨੰਬਰ 04081/04082 ਅਤੇ 04083/04084 ਤੋਂ ਇਲਾਵਾ ਚਾਰ ਨਵੀਆਂ ਰਾਖਵੀਆਂ ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਦਿੱਲੀ, ਜੰਮੂ ਅਤੇ ਕਟੜਾ ਵੱਲ ਜਾਣ ਵਾਲੇ ਯਾਤਰੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਰੇਲਵੇ ਦੇ ਇਸ ਫ਼ੈਸਲੇ ਨਾਲ ਖ਼ਾਸ ਕਰਕੇ ਨਵਰਾਤਰਿਆਂ ਅਤੇ ਹੋਰ ਤਿਉਹਾਰਾਂ ਦੌਰਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕਦੀ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰਵਾਨਗੀ ਤੋਂ ਪਹਿਲਾਂ ਟ੍ਰੇਨਾਂ ਦੇ ਸਮੇਂ, ਰੂਟ ਅਤੇ ਰਿਜ਼ਰਵੇਸ਼ਨ ਸਬੰਧੀ ਜਾਣਕਾਰੀ ਰੇਲਵੇ ਦੇ ਅਧਿਕਾਰਤ ਮਾਧਿਅਮਾਂ ਤੋਂ ਜ਼ਰੂਰ ਹਾਸਲ ਕਰਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ, ਕੜ੍ਹੀ-ਪਕੌੜਾ ਦੇ ਨਾਲ ਮਿਲੇਗਾ ਮੌਸਮੀ ਫਲ
NEXT STORY