ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ 'ਚ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਕ ਅਜਿਹਾ ਹੀ ਮਾਮਲਾ ਡੇਰਾ ਬਾਬਾ ਨਾਨਕ ਵਿਚ ਵਾਪਰਿਆ ਹੈ ਜਿਥੇ ਮਮੂਲੀ ਤਕਰਾਰ ਨੂੰ ਲੈ ਕੇ ਸਕੂਲੀ ਵਿਦਿਆਰਥੀਆਂ ਵਿਚਕਾਰ ਗੋਲੀ ਚੱਲੀ ਹੈ । ਇਹ ਮਾਮਲਾ ਹਲਕਾ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆਇਆ ਜਿੱਥੇ ਨਿੱਜੀ ਸਕੂਲ ਦੇ ਸਾਹਮਣੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਕਿਸੇ ਗੱਲ ਨੂੰ ਲੈ ਕੇ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਬਾਅਦ ਵਿੱਚ ਉਸ ਨੂੰ ਮਾਰ ਦੇਣ ਦੇ ਇਰਾਦੇ ਨਾਲ ਡੱਬ 'ਚੋਂ ਪਿਸਤੌਲ ਕੱਢ ਕੇ ਫਾਇਰ ਕੀਤਾ ਗਿਆ। ਇੰਨੇ ਨੂੰ ਉੱਥੇ ਮੌਜੂਦ ਸਕੂਲ ਦੇ ਚੌਂਕੀਦਾਰ ਵੱਲੋਂ ਬੜੀ ਮੁਸਤੈਦੀ ਨਾਲ ਪਿਸਤੌਲ ਚਲਾਉਣ ਵਾਲੇ ਨੌਜਵਾਨ ਦਾ ਗੁੱਟ ਫੜ੍ਹ ਲਿਆ ਤੇ ਗੋਲੀ ਹੇਠਾਂ ਨੂੰ ਚੱਲ ਗਈ ਜਿਸ ਨਾਲ ਉਕਤ ਚੌਕੀਦਾਰ ਅਤੇ ਦੂਸਰੇ ਨੌਜਵਾਨ ਨੂੰ ਸਰੇ ਵੱਜ ਗਏ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ
ਸਕੂਲ ਸਟਾਫ਼ ਵੱਲੋਂ ਤੁਰੰਤ ਜ਼ਖ਼ਮੀਆਂ ਨੂੰ ਨੇੜਲੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜ਼ਖ਼ਮੀਆਂ ਨੂੰ ਫਸਟ ਏਡ ਦਿੱਤੀ ਗਈ। ਸਕੂਲ ਸਟਾਫ਼ ਵੱਲੋਂ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਦਿੱਤੀ ਗਈ ਤੇ ਮੌਕੇ ਤੇ ਡੀਐੱਸਪੀ ਮਨਿੰਦਰ ਪਾਲ ਸਿੰਘ ਅਤੇ ਐੱਸਐੱਚਓ ਬਿਕਰਮ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਨਸ਼ਾ ਕਰਨ ਤੋਂ ਰੋਕਣ 'ਤੇ ਰਿਸ਼ਤਿਆਂ 'ਚ ਆਈ ਦਰਾੜ, ਜੀਜੇ ਨੇ ਸਾਲੇ ਦੇ ਘਰ ਆ ਕੇ ਚਲਾਈਆਂ ਗੋਲੀਆਂ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਡੀਐੱਸਪੀ ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਦੇ ਸਾਹਮਣੇ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋਈ ਸੀ। ਉਸ ਗੱਲ ਨੂੰ ਲੈ ਕੇ ਇਕ ਧਿਰ ਵੱਲੋਂ ਬਾਹਰੋਂ ਨੌਜਵਾਨ ਨੂੰ ਸੱਦ ਕੇ ਜੋ ਕਿ ਪਹਿਲਾਂ ਇਸ ਸਕੂਲ ਵਿੱਚੋਂ ਬਾਰਵੀਂ ਜਮਾਤ ਕਰਕੇ ਗਿਆ ਸੀ ਉਸ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਆਪਸੀ ਤਕਰਾਰ ਦੀ ਤਫ਼ਦੀਸ਼ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਫੜਨ ਲਈ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਵਿੱਚ ਹੋਣਗੇ।
ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ
NEXT STORY