ਗਿੱਦੜਬਾਹ- ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਚਰਿੱਤਰ ਤੇ ਸ਼ੱਕ ਦੇ ਚਲਦਿਆ ਪਤੀ ਵੱਲੋਂ ਪਤਨੀ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਗਿੱਦੜਬਾਹਾ ਦੇ ਲੰਬੀ ਰੋਡ ਵਾਰਡ ਨੰਬਰ 15 ਦੇ ਚੰਦ ਸਰ ਵਾਲੇ ਰਸਤੇ 'ਤੇ ਸਥਿਤ ਇਕ ਘਰ ਵਿਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ, ਪੁੱਤਰ ਉਮੈਦ ਸਿੰਘ ਵਾਸੀ ਧਨੌਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਇੰਦਰਜੀਤ ਸਿੰਘ ਉਰਫ ਇੰਦੂ ਵਾਸੀ ਚੰਦ ਸਰ ਵਾਲਾ ਰਾਹ ਗਿੱਦੜਬਾਹਾ ਨਾਲ ਹੋਇਆ ਸੀ।
ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਤੇ ਚਰਿੱਤਰ ਤੇ ਸ਼ੱਕ ਕਰਦਾ ਸੀ ਅਤੇ ਇਸੇ ਵਜ੍ਹਾ ਕਾਰਨ ਉਸ ਦੀ ਅਕਸਰ ਕੁੱਟਮਾਰ ਵੀ ਕਰਦਾ ਸੀ। ਬੀਤੇ ਦਿਨ ਉਸ ਦੀ ਧੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਉਸ ਨੂੰ ਦੱਸਿਆ ਕਿ ਉਸ ਦਾ ਪਤੀ ਇੰਦਰਜੀਤ ਸਿੰਘ ਉਸਦੀ ਕੁੱਟਮਾਰ ਕਰ ਰਿਹਾ ਹੈ, ਜਿਸ ਤੇ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਵਿਖੇ ਹਰਪ੍ਰੀਤ ਕੌਰ ਦੇ ਘਰ ਪੁੱਜਾ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ ਅਤੇ ਇਸੇ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਤੇ ਸਿਰ ਅਤੇ ਬਾਂਹ 'ਤੇ ਤਿੰਨ ਵਾਰ ਕੀਤੇ ਜਿਸ ਨਾਲ ਹਰਪ੍ਰੀਤ ਕੌਰ ਦੀ ਮੌਤ ਹੋ ਗਈ, ਜਦੋਂਕਿ ਇੰਦਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ।
ਐੱਸ.ਐੱਚ.ਓ. ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਨੀਲ ਕੁਮਾਰ ਦੇ ਬਿਆਨਾਂ ਤੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਉਰਫ ਇੰਦੂ ਵਿਰੁੱਧ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ
ਸਟੱਡੀ ਵੀਜ਼ੇ ’ਤੇ ਵਿਦੇਸ਼ ਜਾਣ ਦੀ ਸੋਚ ਰਹੇ ਹੋ ਤਾਂ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ
NEXT STORY