ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪੰਡੋਰੀ ਗੋਲਾ ਵਿਖੇ ਬੀਤੀ ਦੇਰ ਰਾਤ ਘਰ ’ਚ ਮੌਜੂਦ ਇਕ ਔਰਤ ਉਪਰ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਔਰਤ ਉਪਰ ਫਾਇਰਿੰਗ ਕਰ ਦਿੱਤੀ ਗਈ, ਜਿਸ ਦੇ ਚੱਲਦਿਆਂ ਇਕ ਗੋਲੀ ਉਸਦੇ ਪੱਟ ਉਪਰ ਲੱਗਣ ਨਾਲ ਉਹ ਜ਼ਖਮੀ ਹੋ ਗਈ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਮਿਲੀ ਜਾਣਕਾਰੀ ਦੇ ਅਨੁਸਾਰ ਅਮਰਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪੰਡੋਰੀ ਗੋਲਾ ਜਦੋਂ ਆਪਣੇ ਘਰ ’ਚ ਪਰਿਵਾਰ ਸਣੇ ਸੁੱਤੀ ਪਈ ਸੀ ਤਾਂ ਦੇਰ ਰਾਤ ਜਦੋਂ ਉਹ ਆਪਣੇ ਕਮਰੇ ਤੋਂ ਬਾਥਰੂਮ ਜਾਣ ਲੱਗੀ ਤਾਂ ਬਾਹਰ ਮੋਟਰਸਾਈਕਲ ਉਪਰ ਮੌਜੂਦ ਦੋ ਵਿਅਕਤੀਆਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਜਿਸ ਦੇ ਚੱਲਦਿਆਂ ਗੋਲੀਆਂ ਦਰਵਾਜ਼ੇ ਨੂੰ ਪਾਰ ਕਰਦੇ ਹੋਏ ਅੰਦਰ ਆ ਗਈਆਂ ਅਤੇ ਇਕ ਗੋਲੀ ਉਸਦੇ ਪੱਟ ਉਪਰ ਲੱਗ ਗਈ ਜਦਕਿ ਦੂਸਰੀ ਗੋਲੀ ਉਸਦੇ ਸਿਰ ਉਪਰੋਂ ਨਿਕਲ ਗਈ।
ਇਹ ਵੀ ਪੜ੍ਹੋ- ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
ਗੋਲੀ ਲੱਗਣ ਤੋਂ ਬਾਅਦ ਅਮਰਜੀਤ ਕੌਰ ਖੂਨ ਨਾਲ ਲੱਥ-ਪੱਥ ਹੋ ਕੇ ਹੇਠਾਂ ਡਿੱਗ ਪਈ ਅਤੇ ਉਸ ਵੱਲੋਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਦੇਰ ਰਾਤ ਮੌਕੇ ’ਤੇ ਪੁੱਜੇ ਥਾਣਾ ਸਦਰ ਤਰਨਤਾਰਨ ਦੇ ਡਿਊਟੀ ਅਫਸਰ ਗੁਰਵਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਪੰਡੋਰੀ ਗੋਲਾ ਦੀ ਨਿਵਾਸੀ ਅਮਰਜੀਤ ਕੌਰ ਦੇ ਘਰ ਬਾਹਰ ਖੜ੍ਹੇ ਵਿਅਕਤੀਆਂ ਵੱਲੋਂ ਕਿਸ ਮੱਕਸਦ ਨਾਲ ਫਾਇਰਿੰਗ ਕੀਤੀ ਗਈ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਨਾਲ ਅਮਰਜੀਤ ਕੌਰ ਜ਼ਖਮੀ ਹੋ ਗਈ ਹੈ, ਜਿਸ ਦਾ ਇਲਾਜ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਟੀ ਹਸਪਤਾਲ ਤਰਨਤਾਰਨ ਵਿਖੇ ਚੱਲ ਰਿਹਾ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਥਾਣਾ ਸਦਰ ਤਰਨਤਾਰਨ ਵਿਖੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਜ਼ਾਦੀ ਦਿਹਾੜੇ ਦਾ ਜਸ਼ਨ: ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ
NEXT STORY