ਤਰਨਤਾਰਨ (ਰਮਨ)- ਜ਼ਿਲ੍ਹੇ ਭਰ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ। ਜਿੱਥੇ ਚੋਰ ਅਤੇ ਲੁਟੇਰੇ ਦਿਨ ਰਾਤ ਚੁਸਤ ਨਜ਼ਰ ਆ ਰਹੇ ਹਨ, ਉਥੇ ਹੀ ਪੁਲਸ ਦੀ ਕਾਰਗੁਜ਼ਾਰੀ ਸੁਸਤ ਨਜ਼ਰ ਆ ਰਹੀ ਹੈ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਤੜਕਸਾਰ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਜਾ ਰਹੀ ਬਜ਼ੁਰਗ ਅੰਮ੍ਰਿਧਾਰੀ ਔਰਤ ਨੂੰ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਸਿਰ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਉਸਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਫਰਾਰ ਹੋ ਗਏ। ਗੰਭੀਰ ਹਾਲਤ 'ਚ ਔਰਤ ਨੂੰ ਜਦੋਂ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਤਾਂ ਦੌਰਾਨੇ ਇਲਾਜ ਮਹਿਲਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੇਸ਼ੀ 'ਤੇ ਆਏ ਕੈਦੀਆਂ ਨੇ ਬੰਨ੍ਹ'ਤਾ ਪੁਲਸ ਅਧਿਕਾਰੀ, ਫਿਲਮੀ ਅੰਦਾਜ਼ 'ਚ ਸਰਕਾਰੀ ਗੱਡੀ ਲੈ ਕੇ ਹੋਏ ਫਰਾਰ (ਵੀਡੀਓ)
ਜਾਣਕਾਰੀ ਦਿੰਦੇ ਹੋਏ ਕਾਰਜ ਸਿੰਘ (71) ਨਿਵਾਸੀ ਜ਼ਿਲ੍ਹੇ ਦੇ ਪਿੰਡ ਮਥਰਾ ਭਾਗੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਣੇ ਬੀਤੀ 12 ਜਨਵਰੀ ਨੂੰ ਤੜਕਸਾਰ 4 ਵਜੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ, ਤਾਂ ਕੁਝ ਦੂਰੀ ਉੱਪਰ ਉਸਦੀ ਪਤਨੀ 'ਤੇ ਤਿੰਨ ਲੁਟੇਰਿਆਂ ਵੱਲੋਂ ਸੋਨੇ ਦੀਆਂ ਵਾਲੀਆਂ ਖੋਹਣ ਦੌਰਾਨ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਪਹੀਆ ਵਾਹਨਾਂ ਨੂੰ ਹਾਈਵੇਅ 'ਤੇ ਚੜ੍ਹਣਾ ਮਨ੍ਹਾ! ਜਾਣੋ ਪੁਲਸ ਦਾ ਵੱਡਾ ਫ਼ੈਸਲਾ
ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰ ਕਰਨ ਦੌਰਾਨ ਉਸ ਦੀ ਪਤਨੀ ਤਸਬੀਰ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏਐੱਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿੰਡ ਦੇ ਨਿਵਾਸੀ ਵਰਿਆਮ ਸਿੰਘ ਪੁੱਤਰ ਗੁਲਜਾਰ ਸਿੰਘ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ, ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਾਰਦਾਤ ਦੀ ਫਿਰਾਕ ’ਚ ਚਾਕੂ ਲੈ ਕੇ ਘੁੰਮ ਰਿਹਾ ਨੌਜਵਾਨ ਕਾਬੂ
NEXT STORY