ਅੰਮ੍ਰਿਤਸਰ (ਗੁਰਪ੍ਰੀਤ)-ਅੰਮ੍ਰਿਤਸਰ'ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਦੀ ਘਟਨਾ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ 'ਚ ਲਾਅ ਐਂਡ ਆਰਡਰ ਦੀ ਸਥਿਤੀ ਬੱਦ ਤੋਂ ਬੱਤਰ ਬਣੀ ਹੋਈ ਹੈ। ਲਗਾਤਾਰ ਕਤਲੋ ਗੈਰਤ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਸਵੇਰੇ ਤੜਕਸਾਰ ਕੋਰਟ ਰੋਡ 'ਤੇ ਇੱਕ ਵਪਾਰੀ ਦੇ ਘਰ ਚਾਰ ਨਕਾਬ ਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਤੜਕਸਾਰ ਕਰੀਬ ਚਾਰ ਨਕਾਬਪੋਸ਼ ਲੁਟੇਰੇ ਉਹਨਾਂ ਦੇ ਘਰ ਦੀ ਦੀਵਾਰ ਟੱਪ ਕੇ ਆਏ ਤੇ ਉਹਨਾਂ ਨੇ ਪਿਸਤੌਲ ਦੀ ਨੋਕ 'ਤੇ ਸਾਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਬੰਧਕ ਬਣਾਉਣ ਤੋਂ ਬਾਅਦ ਉਨ੍ਹਾਂ ਪੂਰਾ ਇੱਕ ਘੰਟਾ ਘਰ ਦੇ ਵਿੱਚ ਰਹਿ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ।
ਇਹ ਵੀ ਪੜ੍ਹੋ- ਪਠਾਨਕੋਟ ਸਰਹੱਦ 'ਤੇ 2 ਸ਼ੱਕੀ ਦੇਖੇ ਜਾਣ ਤੋਂ ਬਾਅਦ ਹਾਈ ਅਲਰਟ, ਸਰਚ ਆਪ੍ਰੇਸ਼ਨ ਸ਼ੁਰੂ
ਉਨ੍ਹਾਂ ਦੱਸਿਆ ਕਿ ਲੁਟੇਰੇ ਇਕ ਕਰੋੜ ਰੁਪਏ ਦੇ ਨਕਦੀ ਤੇ ਤਿੰਨ ਕਿਲੋ ਦੇ ਕਰੀਬ ਸੋਨਾ ਲੁੱਟ ਕੇ ਜਾਂਦੇ ਜਾਂਦੇ ਸਾਡਾ ਲਾਇਸੰਸੀ ਰਿਵਾਲਵਰ ਵੀ ਆਪਣੇ ਨਾਲ ਲੈ ਗਏ। ਦੱਸ ਦਈਏ ਕਿ ਪੋਸਟ ਏਰੀਆ ਹੋਣ ਦੇ ਬਾਵਜੂਦ ਵੀ ਇਸ ਇਲਾਕੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਰਿਵਾਰ ਨਾਲ ਲੁਟੇਰਿਆਂ ਵੱਲੋਂ ਹੱਥਾ ਪਾਈ ਵੀ ਕੀਤੀ ਗਈ ਪਰ ਫਿਰ ਵੀ ਲੁਟੇਰੇ ਆਪਣੇ ਮਕਸਦ 'ਚ ਕਾਮਯਾਬ ਹੋ ਗਏ। ਇਸ ਦੌਰਾਨ ਪਰਿਵਾਰ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਆਪ’ ਸਰਕਾਰ ਨੇ ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਆਫ਼ ਕਰ ਕੇ ਦਿੱਤੀ ਵੱਡੀ ਰਾਹਤ : ਵਿਧਾਇਕ ਸ਼ੈਰੀ ਕਲਸੀ
NEXT STORY