ਬਠਿੰਡਾ (ਵਿਜੇ ਵਰਮਾ)- ਬੀਤੀ ਰਾਤ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਅਧੀਨ ਪੈਂਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਦੀ ਮੁੱਖ ਸੜਕ 'ਤੇ ਇਕ ਆਰਟਿਕਾ ਸਵਾਰ ਲੁਟੇਰਿਆਂ ਨੇ ਅੱਗੇ ਜਾ ਰਹੀ ਕਾਰ ਨੂੰ ਰੋਕ ਕੇ ਹਥਿਆਰਾਂ ਦੀ ਨੋਕ 'ਤੇ ਕਾਰ 'ਚ ਸਵਾਰ ਪ੍ਰਵਾਸੀ ਭਾਰਤੀ ਔਰਤ ਕੋਲੋਂ ਕਰੀਬ 25 ਤੋਲੇ ਸੋਨਾ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਗੋਨਿਆਣਾ ਪੁਲਸ ਚੌਕੀ ਦੇ ਇੰਚਾਰਜ ਮੋਹਨਦੀਪ ਸਿੰਘ ਨੇ ਦੱਸਿਆ ਕਿ ਐੱਨ. ਆਰ. ਆਈ. ਮਹਿਲਾ ਰਜਿੰਦਰ ਕੌਰ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਪਣੇ ਪਿੰਡ ਚੱਕ ਬਖਤੂ ਆਈ ਸੀ। ਉਸ ਨੇ ਦੱਸਿਆ ਕਿ ਉਕਤ ਔਰਤ ਦੀ ਮਾਸੀ ਦੇ ਮੁੰਡੇ ਦਾ ਵਿਆਹ ਜੈਤੋ ਰੋਡ 'ਤੇ ਇਕ ਪੈਲੇਸ 'ਚ ਸੀ। ਜਿਸ ਵਿੱਚ ਐਤਵਾਰ ਨੂੰ ਐੱਨ. ਆਰ. ਆਈ. ਮਹਿਲਾ ਆਪਣੇ ਪੂਰੇ ਪਰਿਵਾਰ ਸਮੇਤ ਗਈ ਸੀ। ਪੁਲਸ ਚੌਕੀ ਇੰਚਾਰਜ ਨੇ ਦੱਸਿਆ ਕਿ ਰਾਤ ਕਰੀਬ 11.30 ਵਜੇ ਉਕਤ ਔਰਤ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਇਕ ਕਾਰ 'ਚ ਵਿਆਹ ਤੋਂ ਵਾਪਸ ਆ ਰਹੀ ਸੀ ਤਾਂ ਅਚਾਨਕ ਕਾਰ 'ਚ ਸਵਾਰ ਬੱਚਿਆਂ ਨੂੰ ਉਲਟੀਆਂ ਆਉਣ ਲੱਗੀਆਂ, ਇਸੇ ਦੌਰਾਨ ਜਦੋਂ ਉਕਤ ਔਰਤ ਕਾਰ ਰੋਕ ਕੇ ਬੱਚਿਆਂ ਨੂੰ ਉਲਟੀਆਂ ਕਰਾ ਰਹੀ ਸੀ ਤਾਂ ਪਿੱਛੇ ਤੋਂ ਇਕ ਆਰਟਿਕਾ ਕਾਰ 'ਚ ਸਵਾਰ ਵਿਅਕਤੀ ਹਥਿਆਰਾਂ ਸਮੇਤ ਆਏ ਅਤੇ ਪਰਿਵਾਰ ਤੋਂ ਕਰੀਬ 20 ਲੱਖ ਰੁਪਏ ਦੀ ਸੋਨਾ ਲੁੱਟ ਕੇ ਫ਼ਰਾਰ ਹੋ ਗਏ । ਪੁਲਸ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਪੀੜਤ ਐੱਨ. ਆਰ. ਆਈ. ਔਰਤ ਰਜਿੰਦਰ ਕੌਰ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਇਰਿੰਗ ਕਰਕੇ ਦਹਿਸ਼ਤ ਫੈਲਾਉਣ ਵਾਲੇ 10 ਨਾਮਜ਼ਦ
NEXT STORY