ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਨੌਜਵਾਨ ਨੂੰ ਆਈਈਡੀ ਅਤੇ ਹੋਰ ਸਮੱਗਰੀ ਸਮੇਤ ਕਾਬੂ ਕੀਤਾ ਹੈ, ਜਿਸ ਨਾਲ ਇੱਕ ਵੱਡੀ ਵਾਰਦਾਤ ਨੂੰ ਟਾਲਿਆ ਗਿਆ ਹੈ। ਪੁਲਸ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਹਰਮਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਉਮਰਪੁਰਾ, ਤਹਿਸੀਲ ਅਜਨਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਾਕਿਸਤਾਨ ਨਾਲ ਸੰਬੰਧਿਤ ਸਮਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ Weather Update
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਫਰਵਰੀ 2026 ਵਿੱਚ ਪਾਕਿਸਤਾਨ ਦੇ ਇਸ਼ਾਰੇ ‘ਤੇ ਆਈਈਡੀ ਅਤੇ ਹੋਰ ਸਮੱਗਰੀ ਰਿਸੀਵ ਕੀਤੀ ਸੀ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਪਰ ਪੁਲਸ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਉਸਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
ਸੀ.ਆਈ.ਏ ਟੀਮ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕਰੀਬ 530 ਗ੍ਰਾਮ ਆਈਈਡੀ, ਇੱਕ ਪੀਟੀਡੀ ਸਵਿੱਚ, ਇੱਕ ਵੋਲਟੇਜ ਬੈਟਰੀ ਅਤੇ ਇੱਕ ਬਿਨਾਂ ਨੰਬਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਸੰਪਰਕਾਂ ਅਤੇ ਸਾਜ਼ਿਸ਼ ਦੇ ਪੱਖਾਂ ਨੂੰ ਵੀ ਬੇਨਕਾਬ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਰਕਾਰੀ ਸਕੂਲ ਦੇ ਬਰਾਂਡੇ ’ਚੋਂ ਪੱਲੇਦਾਰ ਦੀ ਲਾਸ਼ ਬਰਾਮਦ
NEXT STORY