ਚੰਡੀਗੜ੍ਹ : ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ 'ਤੇ ਪੰਜਾਬ ਪੁਲਸ ਵਲੋਂ ਪੰਜਾਬ ਭਰ 'ਚ 10 ਵੱਖ-ਵੱਖ ਥਾਵਾਂ 'ਤੇ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਾਮੇ ਦੇ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਭੈਣ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਬਣਾ ਲਈ ਵੀਡੀਓ
83 ਕਿੱਲੋ ਹੈਰੋਇਨ, 3557 ਕਿੱਲੋ ਅਫ਼ੀਮ, 4.5 ਲੱਖ ਗੋਲੀਆਂ/ਕੈਪਸੂਲ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਸੀਂ ਨਸ਼ਿਆਂ ਦੇ ਖ਼ਾਤਮੇ ਲਈ ਇਨਫੋਰਸਮੈਂਟ, ਡੈਡੀਕੇਸ਼ਨ ਅਤੇ ਰੋਕਥਾਮ ਦੀ ਇਕ ਵਿਆਪਕ ਰਣਨੀਤੀ 'ਤੇ ਕੰਮ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਤੋੜਨ ਦੀਆਂ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਜਾਣਗੀਆਂ : ਪਰਮਜੀਤ ਸਿੰਘ ਸਰਨਾ (ਵੀਡੀਓ)
ਡੀ. ਜੀ. ਪੀ. ਨੇ ਕਿਹਾ ਕਿ ਮੁਹੱਲਾ ਅਤੇ ਪਿੰਡ ਪੱਧਰ 'ਤੇ ਪੁਆਇੰਟ ਆਫ ਸੇਲ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਕੰਟਰੋਲ ਕਰਨ ਲਈ ਸਾਡੀ ਰਣਨੀਤੀ ਨੂੰ ਤੇਜ਼ ਕਰਦੇ ਹੋਏ ਪੁਲਸ ਪੂਰੇ ਖੇਤਰ 'ਚ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਟਰੱਕਾਂ ਵਿਚਾਲੇ ਭਿਆਨਕ ਟੱਕਰ, ਮਾਰੇ ਗਏ ਹਜ਼ਾਰਾਂ ਚੂਚੇ
NEXT STORY