ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਵੱਡੀ ਕਾਰਵਾਈ ਵਿਚ ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ- ਜਿਨ੍ਹਾਂ ਵਿੱਚੋਂ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਹਨ, ਨੂੰ 5 ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲਾਂ ਸਮੇਤ) ਅਤੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਪਾਕਿਸਤਾਨ ਅਤੇ ਮਲੇਸ਼ੀਆ 'ਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਡੀ. ਜੀ. ਪੀ. ਨੇ ਦੱਸਿਆ ਕਿ ਦੂਜੇ ਮਾਮਲੇ 'ਚ ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਨਾਰਕੋ-ਹਵਾਲਾ ਨੈੱਟਵਰਕ ਦੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਸਿੰਡੀਕੇਟ ਹਵਾਲਾ ਚੈਨਲਾਂ ਰਾਹੀਂ ਪੈਸੇ ਦੁਬਈ ਭੇਜ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ 9 ਮੁਲਜ਼ਮਾਂ ਕੋਲੋਂ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9mm ਅਤੇ ਕਾਰਤੂਸਾਂ ਸਮੇਤ 2 ਚੀਨੀ ਪਿਸਤੌਲ) ਅਤੇ 9.7 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਿੰਨੀ ਗੋਆ 'ਤੇ ਮੱਚ ਗਈ ਹਫ਼ੜਾ-ਦਫ਼ੜੀ, ਅਚਾਨਕ ਕਿਸ਼ਤੀ ਨੂੰ ਲੱਗੀ ਅੱਗ
ਥਾਣਾ ਸਦਰ ਅਤੇ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ। ਅਗਲੇ ਅਤੇ ਪਿਛਲੇ ਦੋਵਾਂ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ
NEXT STORY