ਮਾਨਸਾ (ਸੰਦੀਪ ਮਿੱਤਲ) : ਇੱਥੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨ ਦਲਜੀਤ ਸਿੰਘ ਦੇ ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਨਾ ਤਾਂ ਦਲਜੀਤ ਸਿੰਘ ਦੀ ਲਾਸ਼ ਸੌਂਪੀ ਜਾ ਰਹੀ ਹੈ ਅਤੇ ਨਾ ਹੀ ਆਪਣੇ ਪਿਤਾ ਨਾਲ ਮੁਲਾਕਾਤ ਕਰਨ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ ਸਕਦੈ ਵੱਡਾ ਫ਼ੈਸਲਾ
ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰ ਪਰਵਿੰਦਰ ਸਿੰਘ ਝੋਟਾ ਦੇ ਹੱਕ 'ਚ ਮਾਨਸਾ ਵਿਖੇ ਲੱਗੇ ਧਰਨੇ 'ਚ ਪਹੁੰਚੇ ਹਨ। ਉਨ੍ਹਾਂ ਨੇ ਝੋਟਾ ਦੇ ਪਿਤਾ ਭੀਮ ਸਿੰਘ ਕੋਲ ਸ਼ਰਨ ਲੈਂਦਿਆਂ ਆਪਣੇ ਨਾਲ ਹੋ ਰਹੇ ਕਥਿਤ ਧੱਕੇਸ਼ਾਹੀ ਦੇ ਮਾਮਲੇ ਨੂੰ ਉਠਾਇਆ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਮਾਮਲੇ 'ਚ ਪਾਰਦਰਸ਼ੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ ਸਕੀਮਾਂ ਨੂੰ ਮਨਜ਼ੂਰੀ
ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਦੀ ਸਹਿਮਤੀ ਅਤੇ ਮੰਗਾਂ ਦਾ ਨਿਪਟਾਰਾ ਕੀਤੇ ਬਿਨਾਂ ਅੰਤਿਮ ਸਸਕਾਰ ਸਬੰਧੀ ਕੋਈ ਵੀ ਕਦਮ ਚੁੱਕਿਆ ਗਿਆ ਤਾਂ ਉਹ ਕਾਨੂੰਨੀ ਲੜਾਈ ਲੜਨ ਲਈ ਮਜਬੂਰ ਹੋਣਗੇ। ਦੱਸਣਯੋਗ ਹੈ ਕਿ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਦਲਜੀਤ ਸਿੰਘ ਦੇ ਮਾਤਾ ਅਤੇ ਪਤਨੀ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੋਬਾਇਲ ਵਾਪਸ ਲੈਣ ਤੋਂ ਨਾਰਾਜ਼ ਕੁੜੀ ਨੇ ਛੱਡਿਆ ਘਰ, ਅੰਮ੍ਰਿਤਸਰ 'ਚ ਦਿਖੀ, ਪੁਲਸ ਜਾਂਚ 'ਚ ਜੁੱਟੀ
NEXT STORY