ਗੁਰਦਾਸਪੁਰ (ਗੁਰਪ੍ਰੀਤ)- ਅੱਜ ਸਵੇਰੇ ਤੜਕਸਾਰ ਬਟਾਲਾ-ਗੁਰਦਾਸਪੁਰ ਰੇਲਵੇ ਟਰੈਕ 'ਤੇ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਨ ਵੇਖ ਇਲਾਕੇ 'ਚ ਸਨਸਨੀ ਫੈਲ ਗਈ, ਉੱਥੇ ਹੀ ਉਕਤ ਨੌਜਵਾਨ ਦੀ ਪਹਿਚਾਣ ਬੰਟੀ (35) ਸਾਲ ਪੁੱਤਰ ਕਰਤਾਰ ਚੰਦ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਵਜੋਂ ਹੋਈ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵਲੋਂ ਟ੍ਰੇਨ ਹੇਠਾਂ ਆ ਕੇ ਆਤਮਹੱਤਿਆ ਕੀਤੀ ਗਈ ਹੈ। ਮ੍ਰਿਤਕ ਦੀ ਮਾਂ ਅਤੇ ਭਾਬੀ ਨੇ ਦੱਸਿਆ ਕਿ ਬੰਟੀ ਕਰੀਬ ਅੱਠ ਮਹੀਨੇ ਪਹਿਲਾਂ ਦੁਬਈ ਗਿਆ ਸੀ ਅਤੇ ਉਸ ਨੂੰ ਕਿਸੇ ਨੇ ਦੱਸਿਆ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ ਅਤੇ ਉਹ ਉੱਥੋ ਵਾਪਸ ਆ ਗਿਆ ਅਤੇ ਅਕਸਰ ਪਤਨੀ ਨਾਲ ਝਗੜਾ ਰਹਿੰਦਾ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਬੰਟੀ ਆਰਥਿਕ ਤੰਗੀ ਕਾਰਨ ਬਹੁਤ ਪਰੇਸ਼ਾਨ ਸੀ ਰਾਤ ਸਮੇਂ ਕਵਾਲੀ ਗਾਉਣ ਵਾਸਤੇ ਕਿਤੇ ਗਿਆ ਹੋਇਆ ਸੀ ਅਤੇ ਸਵੇਰੇ ਟਰੇਨ ਦੀ ਪਟਰੀ ਤੋਂ ਉਸ ਦੀ ਲਾਸ਼ ਮਿਲੀ ਹੈ। ਇਸ ਮਾਮਲੇ ਨੂੰ ਲੈ ਕੇ ਰੇਲਵੇ ਪੁਲਸ ਨੇ ਇਸ ਸਬੰਧ 'ਚ ਤੁਰੰਤ ਮੌਕੇ 'ਤੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਤਾਰੀਖ਼ ਪੇ ਤਾਰੀਖ਼' ਨਹੀਂ ! ਹੁਣ 110 ਦਿਨਾਂ 'ਚ ਮਿਲਦਾ ਹੈ ਨਿਆਂ, ਚੰਡੀਗੜ੍ਹ ਪੁਲਸ ਨੇ ਲਿਖੀ ਨਵੀਂ ਇਤਿਹਾਸਕ ਕਹਾਣੀ
NEXT STORY