ਸ਼ਾਹਕੋਟ: ਡਰਾ ਧਮਕਾ ਕੇ ਪੈਸੇ ਮੰਗਣ ਦੇ ਦੋਸ਼ ‘ਚ ਸ਼ਾਹਕੋਟ ਪੁਲਸ ਨੇ ਸਾਹਬੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਧਰਮੀਵਾਲ ਅਤੇ ਲਖਵੀਰ ਕੌਰ ਪਤਨੀ ਬਲਵੀਰ ਸਿੰਘ ਵਾਸੀ ਜੈਨ ਕਲੋਨੀ ਸ਼ਾਹਕੋਟ ਨੇ ਸ਼ਿਕਾਇਤ ਕੀਤੀ ਸੀ ਕਿ ਸਾਹਬੀ ਦਾਸੀਕੇ ਵਾਸੀ ਮੁਹੱਲਾ ਗੋਬਿੰਦ ਨਗਰ ਵੱਲੋਂ ਉਨ੍ਹਾਂ ਨੂੰ ਡਰਾ ਧਮਕਾ ਕੇ 30 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੇ ਰਿਸ਼ਤੇਦਾਰ ਰਣਜੀਤ ਸਿੰਘ ਦੀ ਮੌਤ 28 ਅਕਤੂਬਰ ਨੂੰ ਹੋ ਗਈ ਸੀ ਤੇ ਉਸ ਨੂੰ ਉਸ ਦੇ ਭਰਾਵਾਂ ਨੇ ਬੇਦਖਲ ਕੀਤਾ ਹੋਇਆ ਸੀ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਾਹਬੀ ਦਾਸੀਕੇ ਰਣਜੀਤ ਸਿੰਘ ਦੇ ਭਰਾਵਾਂ ਨਾਲ ਉਨ੍ਹਾਂ ਦੇ ਘਰ ਆਇਆ ਤੇ ਪਰਚਾ ਦਰਜ ਕਰਵਾਉਣ ਦੀ ਧਮਕੀ ਦਿੱਤੀ। ਫਿਰ ਸਾਹਬੀ ਨੇ ਰਾਜੀਨਾਮਾ ਕਰਵਾਉਣ ਲਈ 30 ਹਜ਼ਾਰ ਰੁਪਏ ਦੀ ਮੰਗ ਕੀਤੀ। ਲਖਵੀਰ ਕੌਰ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ ਤੇ ਉਸ ਨੇ ਪਰਚੇ ਦੇ ਡਰ ਤੋਂ 10 ਹਜ਼ਾਰ ਰੁਪਏ ਸਾਹਬੀ ਨੂੰ ਦੇ ਦਿੱਤੇ। ਰਾਜੀਨਾਮਾ ਕਰਵਾਉਣ ਤੋਂ ਬਾਅਦ ਇਹ 20 ਹਜ਼ਾਰ ਰੁਪਏ ਹੋਰ ਮੰਗਦਾ ਸੀ ਤੇ ਕਹਿੰਦਾ ਸੀ ਕਿ ਜੇ ਪੈਸੇ ਨਾ ਦਿੱਤੇ ਤਾਂ ਪਰਚਾ ਦਰਜ ਕਰਵਾ ਦਿਆਂਗਾ। ਐੱਸ. ਐੱਚ. ਓ. ਨੇ ਦੱਸਿਆ ਕਿ ਪੀੜਤਾਂ ਦੀ ਸ਼ਿਕਾਇਤ ‘ਤੇ ਪੁਲਸ ਨੇ ਐੱਫ. ਆਈ. ਆਰ. ਨੰਬਰ 201 ਧਾਰਾ 389, 384 ਤਹਿਤ ਦਰਜ ਕਰਕੇ ਸਾਹਬੀ ਦਾਸੀਕੇ ਨੂੰ ਗ੍ਰਿਫਤਾਰ ਕਰ ਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਪੰਜਾਬ ਦੇ ਲੋਕ ਕਦੇ ਪਸੰਦ ਨਹੀਂ ਕਰਨਗੇ : ਸਿਮਰਨਜੀਤ ਬੈਂਸ
NEXT STORY