ਖਰੜ, (ਰਣਬੀਰ)- ਖਰੜ-ਕੁਰਾਲੀ ਰੋਡ 'ਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਸਬੰਧੀ ਸੂਚਨਾ ਮਿਲੀ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਦਿਆਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਪੁਲਸ ਦੇ ਜਾਂਚ ਅਧਿਕਾਰੀ ਮੋਹਣ ਲਾਲ ਨੇ ਦੱਸਿਆ ਕਿ ਰਾਮ ਪਾਲ ਪੁਰੀ (50) ਨਾਂ ਦਾ ਵਿਅਕਤੀ ਜੋ ਕਿ ਕੁਰਾਲੀ ਦਾ ਰਹਿਣ ਵਾਲਾ ਸੀ ਅਤੇ ਖਾਨਪੁਰ ਨੇੜੇ ਸਥਿਤ ਦਵਾਈਆਂ ਦੀ ਫੈਕਟਰੀ 'ਚ ਕੰਮ ਕਰਦਾ ਸੀ, ਕੰਮ ਤੋਂ ਬਾਅਦ ਸਥਾਨਕ ਸ਼ਿਵਜੋਤ ਇਨਕਲੇਵ ਨੇੜੇ ਘਰ ਨੂੰ ਜਾਣ ਲਈ ਕਿਸੇ ਵਾਹਨ ਦੀ ਉਡੀਕ ਕਰ ਰਿਹਾ ਸੀ ਕਿ ਇਸ ਦੌਰਾਨ ਇਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੌਰਾਨ ਗੰਭੀਰ ਫੱਟੜ ਹੋਏ ਉਕਤ ਵਿਅਕਤੀ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਉਸਦੇ ਵਾਰਸਾਂ ਹਵਾਲੇ ਕਰਕੇ ਹਾਦਸੇ ਲਈ ਜ਼ਿੰਮੇਵਾਰ ਦੱਸੇ ਮੋਟਰਸਾਈਕਲ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ 'ਤੇ ਉਸਦੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਟਰੱਸਟ ਤੇ ਹੋਰਨਾਂ ਦੀ ਅਪੀਲ ਰੱਦ, ਮਹਾਰਾਜਾ ਦੀਆਂ ਦੋਵੇਂ ਬੇਟੀਆਂ ਹੀ ਹੋਣਗੀਆਂ ਜਾਇਦਾਦ ਦੀਆਂ ਵਾਰਿਸ
NEXT STORY