ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਮੁੱਖ ਬੀ. ਐੱਸ. ਐੱਫ਼. ਚੌਕ 'ਤੇ ਉਸ ਸਮੇਂ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ ਜਦੋਂ ਇਕ ਬਿਜਲੀ ਕਰਮਚਾਰੀ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਬਿਜਲੀ ਕਰਮਚਾਰੀ ਨੇ ਪੁਲਸ ਮੁਲਾਜ਼ਮਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪੂਰੀ ਘਟਨਾ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ
ਪੀੜਤ ਬਿਜਲੀ ਕਰਮਚਾਰੀ ਨੇ ਦੱਸਿਆ ਕਿ ਉਹ ਬਿਜਲੀ ਦੇ ਕੰਮ ਦੇ ਸਿਲਸਿਲੇ ਵਿੱਚ ਜਾ ਰਿਹਾ ਸੀ ਕਿ ਬੀ. ਐੱਸ. ਐੱਫ਼. ਚੌਕ 'ਤੇ ਲੱਗੇ ਨਾਕੇ 'ਤੇ ਪੁਲਸ ਨੇ ਉਸ ਨੂੰ ਰੋਕ ਲਿਆ। ਕਰਮਚਾਰੀ ਨੇ ਦੋਸ਼ ਲਾਇਆ ਕਿ ਦਸਤਾਵੇਜ਼ ਮੰਗਣ ਦੇ ਬਹਾਨੇ ਪੁਲਸ ਮੁਲਾਜ਼ਮ ਨੇ ਉਸ ਦੀ ਮੋਟਰਸਾਈਕਲ ਦੀ ਚਾਬੀ ਕੱਢ ਲਈ। ਜਦੋਂ ਉਸ ਨੇ ਪੁਲਸ ਬੂਥ 'ਤੇ ਬੈਠੇ ਕਰਮਚਾਰੀਆਂ ਤੋਂ ਚਾਬੀ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਨਾ ਸਿਰਫ਼ ਚਾਬੀ ਦੇਣ ਤੋਂ ਮਨ੍ਹਾ ਕੀਤਾ, ਸਗੋਂ ਉਸ ਨਾਲ ਗਾਲੀ-ਗਲੋਚ ਵੀ ਕੀਤੀ।

ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਦੋਂ ਬਿਜਲੀ ਕਰਮਚਾਰੀ ਨੇ ਬੂਥ 'ਚ ਬੈਠੇ ਮੁਲਾਜ਼ਮ ਤੋਂ ਚਾਬੀ ਮੰਗੀ ਤਾਂ ਮੁਲਾਜ਼ਮ ਭੜਕ ਗਿਆ ਅਤੇ ਕਹਿਣ ਲੱਗਾ ਕਿ ਕੀ ਉਸ ਨੇ ਚਾਬੀ ਉਸ ਨੂੰ ਦਿੱਤੀ ਸੀ?। ਵਿਵਾਦ ਉਦੋਂ ਹੋਰ ਵੱਧ ਗਿਆ ਜਦੋਂ ਪੁਲਸ ਮੁਲਾਜ਼ਮ ਨੇ ਵੀਡੀਓ ਬਣਾਉਣ ਤੋਂ ਰੋਕਦਿਆਂ ਕਰਮਚਾਰੀ ਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
ਕਾਫ਼ੀ ਦੇਰ ਤੱਕ ਚੱਲੇ ਇਸ ਹੰਗਾਮੇ ਤੋਂ ਬਾਅਦ ਬਿਜਲੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਦੇ ਦਖ਼ਲ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ। ਹਾਲਾਂਕਿ ਇਸ ਘਟਨਾ ਨੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਕੀ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਕਿਸੇ ਦੀ ਗੱਡੀ ਦੀ ਚਾਬੀ ਕੱਢਣਾ ਅਤੇ ਫਿਰ ਉਸ ਨੂੰ ਪਰੇਸ਼ਾਨ ਕਰਨਾ ਜਾਇਜ਼ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਕਤਲ! ਬਜ਼ੁਰਗ ਔਰਤ ਨਾਲ ਪਾਰ ਕੀਤੀਆਂ ਦਰਿੰਦਗੀ ਦੀਆਂ ਹੱਦਾਂ, ਪੇਟੀ 'ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
NEXT STORY