ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੀ ਮਹਾਵੀਰ ਕਾਲੋਨੀ 'ਚ ਇਕ ਘਰ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਘਰ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਦਿੰਦੇ ਹੋਏ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ 'ਚ ਬਣੇ ਮੰਦਰ 'ਚ ਜਗ ਰਹੀ ਜੋਤ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ 2 ਏ. ਸੀ., ਮੰਦਰ ਅਤੇ ਕੱਪੜੇ ਇਸ ਦੇ ਲਪੇਟ 'ਚ ਆ ਗਏ। ਉਨ੍ਹਾਂ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਨ੍ਹਾਂ ਦੀ ਨੂੰਹ ਹੀ ਘਰ 'ਚ ਮੌਜੂਦ ਸੀ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਮੁਲਾਜ਼ਮਾਂ ਨੇ ਆ ਕੇ ਅੱਗ 'ਤੇ ਕਾਬੂ ਪਾਇਆ।
ਹਾਲਾਂਕਿ ਇਸ ਘਟਨਾ 'ਚ ਉਨ੍ਹਾਂ ਦਾ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅਜੇ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉੁਨ੍ਹਾਂ ਨੇ ਸਮਾਂ ਰਹਿੰਦੇ ਅੱਗ 'ਤੇ ਕਾਬੂ ਪਾ ਲਿਆ ਅਤੇ ਹੁਣ ਹਾਲਾਤ ਕੰਟਰੋਲ 'ਚ ਹਨ। ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੰਦਰ ਦੀ ਜੋਤ ਕਾਰਨ ਅੱਗ ਲੱਗੀ ਹੈ ਪਰ ਇਸ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਚੰਡੀਗੜ੍ਹ ਦੇ GMCH-32 ਹਸਪਤਾਲ 'ਚ ਡਿੱਗੀ ਫਾਲ ਸੀਲਿੰਗ, ਲੋਕਾਂ 'ਚ ਮਚੀ ਹਫੜਾ-ਦਫੜੀ
NEXT STORY