ਗੁਰਦਾਸਪੁਰ (ਹਰਮਨ,ਵਿਨੋਦ)- ਅੱਜ ਸਵੇਰੇ ਗੁਰਦਾਸਪੁਰ ਦੇ ਮੇਹਰ ਚੰਦ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਚਾਨਕ ਇੱਕ ਵੱਡੇ ਗੋਦਾਮ ਵਿੱਚੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗੁਦਾਮਾਂ ਵਿੱਚ ਚਿਪਸ, ਕੋਲਡ ਡਰਿੰਕਸ ਅਤੇ ਹੋਰ ਸਾਮਾਨ ਰੱਖਿਆ ਹੋਇਆ ਸੀ ਅਤੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਇਸ ਦੌਰਾਨ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਥੋੜ੍ਹੀ ਦੇਰ ਵਿੱਚ ਹੀ ਫਾਇਰ ਬ੍ਰਿਗੇਡ ਅਤੇ ਬੀਐੱਸਐੱਫ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਦੌਰਾਨ ਗੁਰਦਾਸਪੁਰ ਦੇ ਐੱਸਡੀਐੱਮ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਾਬਾ ਬਹਿਲ ਸਮੇਤ ਹੋਰ ਵੀ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਲੋਕਾਂ ਨੇ ਲੰਬੀ ਜੱਦੋ-ਜਹਿਦ ਤੋਂ ਬਾਅਦ ਅੱਗ ਬੁਝਾ ਦਿੱਤੀ ਪਰ ਗੁਦਾਮ ਵਿੱਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਵਿੱਚ ਅੱਗ ਲੱਗਣ ਦੀਆਂ ਅਜਿਹੀਆਂ ਘਟਨਾਵਾਂ ਹਰ ਰੋਜ਼ ਵਾਪਰਦੀਆਂ ਰਹਿੰਦੀਆਂ ਹਨ, ਜਿਸ ਕਾਰਨ ਦੁਕਾਨਦਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ : ਨਹਿਰ 'ਚੋਂ ਮਿਲੀ ਲਾਲ ਚੂੜੇ ਵਾਲੀ ਕੁੜੀ ਦੀ ਲਾਸ਼, ਪਰਿਵਾਰ ਦਾ ਬਿਆਨ ਸੁਣ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੀ ਘੰਟੀ! ਭਿਆਨਕ ਰੂਪ ਵਿਖਾਉਣ ਲੱਗੀ ਗਰਮੀ, ਇਹ ਸਾਵਧਾਨੀਆਂ ਵਰਤਣ ਦੀ ਸਲਾਹ
NEXT STORY