ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਰੱਖੜੀ ਰੋਡ 'ਤੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੋਹਾਂ ਪਾਸਿਆਂ ਤੋਂ ਆਵਾਜਾਈ ਰੁੱਕ ਗਈ ਅਤੇ ਭਾਰੀ ਮੁਸ਼ੱਕਤ ਦੇ ਬਾਅਦ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਹਾਲਾਤ ਇਹ ਸਨ ਕਿ ਸਾਰੇ ਪਾਸੇ ਧੂੰਆਂ ਹੀ ਧੂੰਆਂ ਸੀ ਅਤੇ ਇਸ ਧੂੰਏਂ 'ਚ ਕੁੱਝ ਦਿਖਾਈ ਨਾ ਦੇਣ ਕਾਰਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਅੱਗ ਨਾਲ ਧੁਖਦੀ ਟਰਾਲੀ ਨਾਲ ਜਾ ਟਕਰਾਇਆ ਪਰ ਕਿਸੇ ਵੀ ਤਰ੍ਹਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ।
ਟਰਾਲੀ ਚਾਲਕ ਨੇ ਦੱਸਿਆ ਕਿ ਸੜਕ ਦੀ ਚੌੜਾਈ ਘੱਟ ਅਤੇ ਤਾਰਾਂ ਨੀਵੀਆਂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਮੌਕੇ 'ਤੇ ਇਕੱਤਰ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ 'ਤੇ ਆਮ ਵਾਹਨਾਂ ਤੋਂ ਇਲਾਵਾ ਮਿੱਟੀ ਅਤੇ ਰੇਤੇ ਦੀਆਂ ਟਰਾਲੀਆਂ ਦੀ ਭਾਰੀ ਆਵਾਜਾਈ ਰਹਿੰਦੀ ਹੈ। ਸੜਕ ਦੀ ਚੌੜਾਈ ਘੱਟ ਹੋਣ ਕਾਰਨ ਅਕਸਰ ਹੀ ਇਹ ਟਰਾਲੀਆਂ ਹਾਦਸੇ ਦਾ ਕਾਰਨ ਬਣਦੀਆਂ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਵੱਲੋਂ ਠੋਸ ਕਦਮ ਚੁੱਕੇ ਜਾਣ।
ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
NEXT STORY