ਬਟਾਲਾ – ਪੁਲਸ ਲਾਈਨ ਰੋਡ ਦੇ ਸਾਹਮਣੇ ਭੁੱਲਰ ਪੈਲੇਸ ਵਾਲੀ ਗਲੀ ਉੱਤਮ ਨਗਰ 'ਚ ਇੱਕ ਇਲੈਕਟ੍ਰੋਨਿਕ ਸਾਮਾਨ ਨਾਲ ਭਰੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਗੋਦਾਮ ਦੇ ਮਾਲਕ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ “ਸਟਾਰ ਇਲੈਕਟਰੋ ਵਰਲਡ” ਨਾਂ ਦੀ ਦੁਕਾਨ ਹੈ ਜੋ ਗੁਰਦਾਸਪੁਰ ਰੋਡ, ਭਾਈਆਂ ਦੀ ਹੱਟੀ ਦੇ ਸਾਹਮਣੇ ਸਥਿਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਉਨ੍ਹਾਂ ਕਿਹਾ ਕਿ ਸਵੇਰੇ ਫੋਨ ਆਇਆ ਕਿ ਗੋਦਾਮ ਵਿਚ ਅੱਗ ਲੱਗੀ ਹੈ। ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਹੈ। ਉਨ੍ਹਾਂ ਨੇ ਅੰਦਾਜ਼ਾ ਲਗਾਇਆ ਕਿ ਕਰੀਬ 24 ਤੋਂ 25 ਲੱਖ ਦਾ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀ ਟੀਮ, ਜਿਸ ਦੀ ਅਗਵਾਈ ਨੀਰਜ ਸ਼ਰਮਾ ਨੇ ਕੀਤੀ, ਚਾਰ ਗੱਡੀਆਂ ਨਾਲ ਮੌਕੇ ਤੇ ਪਹੁੰਚੀ ਅਤੇ ਬੜੀ ਮਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਛੋਟੇ ਭਰਾ ਅਤੇ ਆਪ ਆਗੂ ਅੰਮ੍ਰਿਤ ਕਲਸੀ ਮੌਕੇ 'ਤੇ ਪਹੁੰਚੇ। ਉਨ੍ਹਾਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮਝੌਤਾ ਕਰਵਾ ਰਹੇ ਸਰਪੰਚ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਰ'ਤਾ ਲਹੂ ਲੁਹਾਣ
NEXT STORY