ਜਲੰਧਰ (ਸੋਨੂੰ) : ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਅਚਾਨਕ ਅੱਗ ਲੱਗਣ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਭਗਦੜ ਮਚ ਗਈ। ਘਟਨਾ ਸਮੇਂ ਵਾਰਡ 'ਚ ਪੰਜ ਮਰੀਜ਼ ਮੌਜੂਦ ਸਨ। ਅੱਗ ਲੱਗਦਿਆਂ ਹੀ ਮਰੀਜ਼ ਕਿਸੇ ਤਰ੍ਹਾਂ ਵਾਰਡ 'ਚੋਂ ਬਾਹਰ ਨਿਕਲੇ ਅਤੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਹਸਪਤਾਲ ਦੀ ਸੁਰੱਖਿਆ ਟੀਮ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਹਸਪਤਾਲ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਸ਼ੁਰੂਆਤੀ ਜਾਂਚ 'ਚ ਅੱਗ ਲੱਗਣ ਦਾ ਕਾਰਨ ਏ.ਸੀ. 'ਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਦੇ ਨਾਲ ਹੀ ਪੂਰੇ ਵਾਰਡ 'ਚ ਧੂੰਆਂ ਭਰ ਗਿਆ, ਜਿਸ ਕਾਰਨ ਮਰੀਜ਼ਾਂ ਨੂੰ ਸਾਹ ਲੈਣ 'ਚ ਦਿੱਕਤ ਹੋਣ ਲੱਗੀ। ਸਥਿਤੀ ਨੂੰ ਦੇਖਦੇ ਹੋਏ ਫਾਇਰ ਬ੍ਰਿਗੇਡ ਦੀ ਟੀਮ ਨੇ ਬਾਥਰੂਮ ਦਾ ਸ਼ੀਸ਼ਾ ਤੋੜ ਕੇ ਵਾਰਡ ਦੇ ਅੰਦਰ ਪ੍ਰਵੇਸ਼ ਕੀਤਾ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
ਵਾਰਡ 'ਚ ਮੌਜੂਦ ਮਰੀਜ਼ ਦੀ ਰਿਸ਼ਤੇਦਾਰ ਸ਼ਹਿਨਾਜ਼ ਨੇ ਦੱਸਿਆ ਕਿ ਉਸ ਨੇ ਆਪਣੀ ਨੂੰਹ ਨੂੰ ਕੱਲ੍ਹ ਹਸਪਤਾਲ 'ਚ ਦਾਖਲ ਕਰਵਾਇਆ ਸੀ ਅਤੇ ਉਹ ਸਵੇਰੇ ਆਪਣੀ ਨੂੰਹ ਦੇ ਕੋਲ ਬੈਠੀ ਹੋਈ ਸੀ ਕਿ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ ਅਤੇ ਉਹ ਬਾਹਰ ਨਿਕਲ ਕੇ ਜਾਨ ਬਚਾਈ। ਉਸ ਨੇ ਦੱਸਿਆ ਕਿ ਅੱਗ ਲੱਗਣ ਦੌਰਾਨ ਉਸ ਦੇ ਸਾਰੇ ਪੈਸੇ ਅਤੇ ਦਸਤਾਵੇਜ਼ ਸੜ ਕੇ ਸੁਆਹ ਹੋ ਗਏ।
ਇਹ ਵੀ ਪੜ੍ਹੋ- ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
ਅੱਗ ਲੱਗਣ ਦੌਰਾਨ ਹਸਪਤਾਲ 'ਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਮੌਕੇ 'ਤੇ ਪਹੁੰਚੀ ਐਸ.ਐਮ.ਓ. ਡਾਕਟਰ ਥਿੰਦ ਨੇ ਦੱਸਿਆ ਕਿ ਏ.ਸੀ. 'ਚ ਸ਼ਾਰਟ ਸਰਕਟ ਕਾਰਨ ਜੱਚਾ-ਬੱਚਾ ਵਾਰਡ 'ਚ ਅੱਗ ਲੱਗੀ ਸੀ। ਧੂੰਏਂ ਕਾਰਨ ਮਰੀਜ਼ਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਹੋ ਰਹੀ ਸੀ। ਉਨ੍ਹਾਂ ਦੀ ਟੀਮ ਨੇ ਵਾਰਡ 'ਚ ਮੌਜੂਦ ਸਾਰੇ ਮਰੀਜ਼ਾਂ ਨੂੰ ਦੂਜੀ ਥਾਂ 'ਤੇ ਸ਼ਿਫਟ ਕੀਤਾ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਅੱਗ ਲੱਗੀ ਹੈ। ਇਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਤਾਂ ਹਸਪਤਾਲ 'ਚ ਬਹੁਤ ਜ਼ਿਆਦਾ ਧੂੰਆਂ ਸੀ ਅਤੇ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਫਿਰ ਉਹ ਵਾਰਡ ਦੇ ਬਾਥਰੂਮ ਦਾ ਸ਼ੀਸ਼ਾ ਤੋੜ ਕੇ ਅੰਦਰ ਵੜੇ ਅਤੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸਾਮਾਨ ਜ਼ਰੂਰ ਸੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ- ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
NEXT STORY