ਜਲੰਧਰ (ਚੋਪੜਾ)-ਜਲੰਧਰ ਦੇ ਲੋਕ ਜਲਦ ਆਧੁਨਿਕ ਫੂਡ ਸਟਰੀਟ ਹੱਬ ਦਾ ਆਨੰਦ ਮਾਣ ਸਕਣਗੇ। ਪ੍ਰਸ਼ਾਸਨ ਨੇ ਜਲੰਧਰ ਵਿਚ ਆਧੁਨਿਕ ਫੂਡ ਸਟਰੀਟ ਹੱਬ ਬਣਾਉਣ ਲਈ ਢੁੱਕਵੀਂ ਥਾਂ ਦੀ ਸ਼ਨਾਖਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਆਧੁਨਿਕ ਫੂਡ ਸਟਰੀਟ ਹੱਬ ਲਈ ਥਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਬਾਰੇ ਇਕ ਵਿਸਥਾਰਿਤ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੂਡ ਸਟਰੀਟ ਹੱਬ ਨੂੰ ਸਾਫ਼-ਸੁਥਰਾ, ਹਵਾਦਾਰ ਅਤੇ ਗੈਰ ਦੂਸ਼ਿਤ ਇਲਾਕੇ ਵਿਚ ਵਿਕਸਿਤ ਕੀਤਾ ਜਾਵੇਗਾ, ਜਿਸ ਨੂੰ ਨਗਰ ਨਿਗਮ ਵੱਲੋਂ ਅਧਿਕਾਰਿਕ ਵੈਂਡਿੰਗ ਜ਼ੋਨ ਵਜੋਂ ਮਾਨਤਾ ਮਿਲੀ ਹੋਵੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਸਾਫ਼ ਪਾਣੀ, ਪਾਰਕਿੰਗ, ਲਾਈਟ, ਸੈਨੀਟੇਸ਼ਨ ਅਤੇ ਕੂੜੇ ਦੇ ਨਿਪਟਾਰੇ ਵਰਗੀਆਂ ਸਾਧਾਰਨ ਸਹੂਲਤਾਂ ਉਪਲੱਬਧ ਹੋਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ
ਉਨ੍ਹਾਂ ਦੱਸਿਆ ਕਿ ਸਟਰੀਟ ਫੂਡ ਵਿਕਰੇਤਾਵਾਂ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸਟ੍ਰੀਟ ਫੂਡ ਵਿਕਰੇਤਾ ਹੈਲਪਰਾਂ ਨੂੰ ‘ਫੂਡ ਹਾਈਜੀਨ’ ਬਾਰੇ ਲੋੜੀਂਦੀ ਸਿਖਲਾਈ ਦੇਵੇਗਾ ਅਤੇ ਉਨ੍ਹਾਂ ਨੂੰ ਐੱਫ਼. ਐੱਸ. ਐੱਸ. ਏ. ਆਈ. ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ। ਲਾਇਸੈਂਸ ਪ੍ਰਾਪਤ ਕਰਨ ਅਤੇ ਰਜਿਸਟ੍ਰੇਸ਼ਨ ਲਈ ਵੀ ਸਹਾਇਤਾ ਕੀਤੀ ਜਾਵੇਗੀ। ਇਸ ਦੌਰਾਨ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ ਨੇ ਦੱਸਿਆ ਕਿ ਆਧੁਨਿਕ ਫੂਡ ਸਟਰੀਟ ਹੱਬ ਲਈ ਢੁੱਕਵੀਂ ਥਾਂ ਦੀ ਸ਼ਨਾਖਤ ਕਰਨ ਲਈ ਅਧਿਕਾਰੀਆਂ ਦੀ ਟੀਮ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ ਅਤੇ ਇਸ ਸਬੰਧ ਵਿਚ ਇਕ ਰਿਪੋਰਟ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
CM ਭਗਵੰਤ ਮਾਨ ਦੇ ਫ਼ੈਸਲੇ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼
NEXT STORY