ਝਬਾਲ/ਬੀੜ ਸਾਹਿਬ, (ਲਾਲੂਘੁੰਮਣ, ਬਖਤਾਵਰ)- ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਨੌਜਵਾਨ ਤੇ ਔਰਤ ਨੂੰ ਪਿੱਛੋਂ ਕਿਸੇ ਅਣਪਛਾਤੀ ਕਾਰ ਵੱਲੋਂ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਸੜਕ 'ਤੇ ਜਾ ਡਿੱਗੇ ਪਰ ਮਾਮੂਲੀ ਸੱਟਾਂ ਲੱਗਣ ਤੋਂ ਇਲਾਵਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਜਾਣਕਾਰੀ ਦਿੰਦਿਆਂ ਮੋਟਰਸਾਈਕਲ ਚਾਲਕ ਨੌਜਵਾਨ ਗੁਰਸਾਹਬ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ 'ਚ ਸੋਗ ਸਮਾਗਮ 'ਚ ਸ਼ਾਮਲ ਹੋਣ ਆਈ ਰਿਸ਼ਤੇਦਾਰ ਔਰਤ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਉਹ ਅੱਡਾ ਝਬਾਲ ਵਿਖੇ ਛੱਡਣ ਜਾ ਰਿਹਾ ਸੀ। ਇਸ ਦੌਰਾਨ ਤਰਨਤਾਰਨ ਰੋਡ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਝਬਾਲ ਨਜ਼ਦੀਕ ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਏ ਅਤੇ ਮਾਮੂਲੀ ਸੱਟਾਂ ਵੀ ਲੱਗੀਆਂ। ਉਸ ਨੇ ਦੱਸਿਆ ਕਿ ਉਸ ਦੇ ਪਿੱਛੇ ਬੈਠੀ ਔਰਤ ਦਾ ਸਿਰ ਸੜਕ 'ਤੇ ਵੱਜਣ ਕਾਰਨ ਉਹ ਬੇਹੋਸ਼ ਹੋ ਗਈ, ਜਿਸ ਨੂੰ ਇਕੱਤਰ ਲੋਕਾਂ ਵੱਲੋਂ ਤੁਰੰਤ ਹਸਪਤਾਲ ਲਿਜਾਇਆ ਗਿਆ। ਉਸ ਨੇ ਦੱਸਿਆ ਕਿ ਔਰਤ ਦੀ ਹਾਲਤ ਹੁਣ ਠੀਕ ਹੈ।
ਕੁੱਟਮਾਰ ਕਰਨ ਦੇ ਦੋਸ਼ 'ਚ 4 ਨਾਮਜ਼ਦ
NEXT STORY