ਕੋਟ ਈਸੇ ਖਾਂ, (ਛਾਬੜਾ)- ਸ਼ਹਿਰ ਦੇ ਸਿਵਲ ਹਸਪਤਾਲ ਸਾਹਮਣੇ ਸੜਕ ਕਿਨਾਰੇ ਖੜ੍ਹੇ ਘੋੜੇ ਟਰਾਲੇ 'ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਦੇ ਟਕਰਾਉਣ ਕਾਰਨ ਇਕ ਨਾਬਾਲਗ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (14) ਪੁੱਤਰ ਜੋਗਿੰਦਰ ਸਿੰਘ ਪਿੰਡ ਚੂਹੜ ਚੱਕ, ਜੋ ਮੋਟਰਸਾਈਕਲ ਨੰਬਰ ਪੀ ਬੀ 29 ਸੀ 4217 'ਤੇ ਸ਼ਹਿਰ ਕਿਸੇ ਕੰਮ ਵਾਸਤੇ ਆਇਆ ਹੋਇਆ ਸੀ, ਜਦੋਂ ਉਹ ਸ਼ਹਿਰ ਦੇ ਧਰਮਕੋਟ ਰੋਡ 'ਤੇ ਸਥਿਤ ਸਿਵਲ ਹਸਪਤਾਲ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਦੀ ਰਫਤਾਰ ਜ਼ਿਆਦਾ ਹੋਣ ਕਾਰਨ ਚਾਲਕ ਮੋਟਰਸਾਈਕਲ ਤੋਂ ਆਪਣਾ ਸੰਤੁਲਨ ਖੋ ਬੈਠਾ ਤੇ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੇ ਇਕ ਟਰਾਲੇ ਨਾਲ ਜਾ ਟਕਰਾਇਆ। ਟੱਕਰ ਦੌਰਾਨ ਮੋਟਰਸਾਈਕਲ ਸਵਾਰ ਲੜਕਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਲੋਕਾਂ ਵੱਲੋਂ ਇਲਾਜ ਲਈ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ ਗਿਆ।
ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਮਾਮਲਾ ਦਰਜ
NEXT STORY