ਚੰਡੀਗੜ੍ਹ : ਚੰਡੀਗੜ੍ਹ ਦੇ ਏਅਰਪੋਰਟ ਰੋਡ 'ਤੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਚਲਦੀ BMW ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਾਰ ਵਿੱਚੋਂ ਬੰਬ ਫਟਣ ਵਰਗੇ ਜ਼ੋਰਦਾਰ ਧਮਾਕੇ ਸੁਣਾਈ ਦਿੱਤੇ। ਖੁਸ਼ਕਿਸਮਤੀ ਰਹੀ ਕਿ ਕਾਰ ਚਲਾ ਰਹੇ ਵਿਅਕਤੀ ਨੇ ਸਮਾਂ ਰਹਿੰਦੇ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ।
ਚੰਗਿਆੜੀ ਨਿਕਲਦੇ ਹੀ ਬਣੀ ਅੱਗ ਦਾ ਗੋਲਾ
ਇਹ ਘਟਨਾ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਨਿਊ ਚੰਡੀਗੜ੍ਹ ਤੋਂ ਏਅਰਪੋਰਟ ਰੋਡ ਵੱਲ ਜਾਂਦੇ ਸਮੇਂ ਟੀ.ਡੀ.ਆਈ. (TDI) ਦੇ ਨੇੜੇ ਵਾਪਰੀ। ਚਸ਼ਮਦੀਦਾਂ ਅਨੁਸਾਰ, ਕਾਰ ਆਮ ਵਾਂਗ ਚੱਲ ਰਹੀ ਸੀ ਕਿ ਅਚਾਨਕ ਉਸ ਵਿੱਚੋਂ ਇੱਕ ਚੰਗਿਆੜੀ ਨਿਕਲੀ ਅਤੇ ਦੇਖਦੇ ਹੀ ਦੇਖਦੇ ਪੂਰੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ। ਕਾਰ ਵਿੱਚੋਂ ਨਿਕਲਦੇ ਸੰਘਣੇ ਧੂੰਏਂ ਅਤੇ ਧਮਾਕਿਆਂ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਕੁਝ ਸਮੇਂ ਲਈ ਟ੍ਰੈਫਿਕ ਵੀ ਰੁਕ ਗਿਆ।
ਮੋਹਾਲੀ ਦੇ ਪਤੇ 'ਤੇ ਰਜਿਸਟਰਡ ਹੈ ਕਾਰ
ਸੂਚਨਾ ਮਿਲਦੇ ਹੀ ਮੋਹਾਲੀ ਦੇ ਫੇਜ਼-1 ਫਾਇਰ ਸਟੇਸ਼ਨ ਤੋਂ ਗੱਡੀ ਮੌਕੇ 'ਤੇ ਪਹੁੰਚੀ ਅਤੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਹਾਲਾਂਕਿ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਫਾਇਰ ਬ੍ਰਿਗੇਡ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਕਾਰ ਸੁਰਿੰਦਰ ਸਿੰਘ ਦੇ ਨਾਂ 'ਤੇ ਮੋਹਾਲੀ ਦੇ ਪਤੇ 'ਤੇ ਰਜਿਸਟਰਡ ਹੈ। ਪੁਲਸ ਅਨੁਸਾਰ ਕਾਰ ਦੇ ਇੰਜਣ ਵਿੱਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।
ਡਰਾਈਵਰ ਮੌਕੇ ਤੋਂ ਹੋਇਆ ਫਰਾਰ
ਬਲੌਂਗੀ ਥਾਣੇ ਦੇ ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਪੁਲਸ ਟੀਮ ਮੌਕੇ 'ਤੇ ਪਹੁੰਚੀ, ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ ਅਤੇ ਉਸ ਦੀਆਂ ਨੰਬਰ ਪਲੇਟਾਂ ਵੀ ਸੜ ਗਈਆਂ ਸਨ। ਅੱਗ ਲੱਗਣ ਤੋਂ ਬਾਅਦ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਹੁਣ ਇੰਜਣ ਨੰਬਰ ਰਾਹੀਂ ਗੱਡੀ ਦੇ ਮਾਲਕ ਦੀ ਅਸਲ ਪਛਾਣ ਕਰਨ ਅਤੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਤੀ ਦੀ ਦਰਿੰਦਗੀ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਲੋਹੇ ਦੀ ਰਾਡ ਨਾਲ ਤੋੜੀ ਪਤਨੀ ਦੀ ਲੱਤ
NEXT STORY