ਫਤਿਹਗੜ੍ਹ ਸਾਹਿਬ, (ਜਗਦੇਵ)-ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ’ਤੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਹੀ ਹਮਲਾ ਕੀਤਾ ਗਿਆ, ਜਦੋਂਕਿ ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ਵਲੋਂ ਭਾਈ ਹਰਪਾਲ ਸਿੰਘ ਨੂੰ ਮੁਸਤੈਦੀ ਨਾਲ ਬਚਾ ਲਿਆ ਗਿਆ। ਹਮਲਾਵਰ ਸਤਿਕਾਰ ਕਮੇਟੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ, ਜਦੋਂ ਕਿ ਸਤਿਕਾਰ ਕਮੇਟੀ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਖਾਲਸਾ ਅਤੇ ਸਤਿਕਾਰ ਕਮੇਟੀ ਪੰਜਾਬ ਦੇ ਆਗੂ ਸੁਖਜੀਤ ਸਿੰਘ ਖੋਸੇ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਮਲਾਵਰਾਂ ਨਾਲ ਉਨ੍ਹਾਂ ਦੀ ਜਥੇਬੰਦੀ ਦਾ ਕੋਈ ਸਬੰਧ ਨਹੀਂ। ਆਗੂਆਂ ਨੇ ਕਿਹਾ ਕਿ ਗੁਰੂ ਘਰ ਦੇ ਵਜ਼ੀਰ ’ਤੇ ਅਜਿਹੀ ਘਟਨਾ ਬਹੁਤ ਮੰਦਭਾਗੀ ਹੈ, ਕਿਉਂਕਿ ਭਾਈ ਹਰਪਾਲ ਸਿੰਘ ਉਨ੍ਹਾਂ ਨੂੰ ਧਾਰਮਿਕ ਕਾਰਜਾਂ ਵਿਚ ਪੂਰਨ ਤੌਰ ’ਤੇ ਸਹਿਯੋਗ ਦਿੰਦੇ ਆਏ ਹਨ।
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ (ਭੋਮਾ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਹਰਵਿੰਦਰ ਸਿੰਘ ਬੱਬਲ ਨੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਹੁੱਲਡ਼ਬਾਜ਼ੀ ਕਰਨ ਤੇ ਹੈੱਡ ਗ੍ਰੰਥੀ ’ਤੇ ਹਮਲਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਅੱਗਿਓਂ ਕੋਈ ਅਜਿਹੀ ਮੰਦਭਾਗੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਵਲੋਂ ਲਿਖਿਆ ਗੀਤ 'ਕਿਉਂ ਰੁੱਸ ਗਿਆ' ਕੱਲ ਹੋਵੇਗਾ ਰਿਲੀਜ਼
NEXT STORY