ਦਸੂਹਾ (ਝਾਵਰ)- ਰੇਲਵੇ ਸਟੇਸ਼ਨ ਦਸੂਹਾ ਨੇੜੇ ਰੇਲਵੇ ਯਾਰਡ ਨਾਲ ਲੱਗਦੀ ਜਗ੍ਹਾ 'ਤੇ ਪੰਗ ਸਰਕੱਢਾ ਵਿੱਚ ਪਿਆ ਇਕ ਨਵਜਾਤ ਮ੍ਰਿਤਕ ਬੱਚਾ ਰੇਲਵੇ ਪੁਲਸ ਨੇ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਜੀ. ਅਰ. ਪੀ. ਦਸੂਹਾ ਦੇ ਚੌਂਕੀ ਇੰਚਾਰਜ ਏ. ਐੱਸ. ਆਈ. ਗੁਰਦੇਵ ਸਿੰਘ ਅਤੇ ਜਾਂਚ ਅਧਿਕਾਰੀ ਜੀ. ਆਰ. ਪੀ. ਚੌਂਕੀ ਮੁਕੇਰੀਆ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਯਾਰਡ 'ਤੇ ਕੰਮ ਕਰਦੇ ਵਿਅਕਤੀਆਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਅਤੇ ਇਹ ਨਵਜਾਤ ਬੱਚਾ ਨਗਨ ਹਾਲਤ ਵਿੱਚ ਮ੍ਰਿਤਕ ਪਾਇਆ ਗਿਆ। ਉਨਾ ਦੱਸਿਆ ਮ੍ਰਿਤਕ ਨਵਜਾਤ ਬੱਚੇ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ਘਰ 'ਚ ਪਛਾਣ ਲਈ 72 ਘੰਟੇ ਲਈ ਰੱਖ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆ ਜੀ. ਆਰ. ਪੀ. ਜਲੰਧਰ ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬਧੀ ਅਣਪਛਾਤੇ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਰਵਾਈ ਸੁਰੂ ਕਰ ਦਿੱਤੀ ਗਈ। ਜਦੋਂ ਇਸ ਸਬੰਧ ਵਿੱਚ ਸਿਵਲ ਹਸਪਤਾਲ ਦਸੂਹਾ ਦੇ ਐੱਸ. ਐੱਮ. ਓ. ਡਾ. ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮ੍ਰਿਤਕ ਨਵਜਾਤ ਬੱਚਾ ਲਗਭਗ 8 ਮਹੀਨੇ ਦਾ ਲੱਗਦਾ ਹੈ ਅਤੇ ਮ੍ਰਿਤਕ ਨਵਜਾਤ ਬੱਚੇ ਦੀ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਲਾਸ਼ ਘਰ ਵਿੱਚ ਰੱਖ ਦਿੱਤਾ ਗਿਆ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੁਕਾਨਦਾਰ 'ਤੇ ਹੋਇਆ ਜਾਨਲੇਵਾ ਹਮਲਾ, ਲੈ ਗਏ ਡੇਢ ਲੱਖ ਰੁਪਏ, CCTV 'ਚ ਕੈਦ ਹੋਈ ਘਟਨਾ
NEXT STORY