ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਮੁੱਢਲੀ ਪੁਲਸ ਜਾਂਚ ਮੁਤਾਬਕ ਮੁਲਜ਼ਮ ਪਿਓ ਪੁੱਤ ਨਾ ਹੋਣ ਕਾਰਨ ਨਾਰਾਜ਼ ਰਹਿੰਦਾ ਸੀ। ਇਹ ਘਟਨਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਦੀ ਹੈ। ਮ੍ਰਿਤਕ ਕੁੜੀ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਸੀ, ਜੋ ਸਰਕਾਰੀ ਸਕੂਲ ਧੂਤ ਕਲਾਂ 'ਚ 12ਵੀਂ ਜਮਾਤ ਦੀ ਵਿਦਿਆਰਥਣ ਸੀ। ਦੱਸਿਆ ਜਾ ਰਿਹਾ ਹੈ ਕਿ ਇੰਦਰਪ੍ਰੀਤ ਪੜ੍ਹਾਈ ਵਿੱਚ ਕਾਫ਼ੀ ਹੁਸ਼ਿਆਰ ਸੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
ਪੁੱਤ ਦੀ ਚਾਹਤ ਰੱਖਦਾ ਸੀ ਪਿਓ
ਮ੍ਰਿਤਕਾ ਦੇ ਮਾਮੇ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਸ਼ੁਰੂ ਤੋਂ ਹੀ ਪੁੱਤ ਦੀ ਚਾਹਤ ਰੱਖਦਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਅੰਦਾਜ਼ਾ ਨਹੀਂ ਸੀ ਕਿ ਉਹ ਆਪਣੀ ਹੀ ਧੀ ਨਾਲ ਅਜਿਹਾ ਕਰ ਸਕਦਾ ਹੈ। ਉਨ੍ਹਾਂ ਪੁਲਸ ਤੋਂ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ।
ਡੀ. ਐੱਸ. ਪੀ. ਦਿਹਾਤੀ ਨਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਕੁੜੀ ਦੀ ਮਾਮੇ ਵੱਲੋਂ ਇਹ ਖ਼ੁਲਾਸਾ ਕੀਤਾ ਗਿਆ ਹੈ ਕਿ ਧੀ ਨੂੰ ਮੌਤ ਦੇ ਘਾਟ ਉਤਾਰਣ ਵਾਲਾ ਪਿਓ ਪੁੱਤ ਦੀ ਇੱਛਾ ਰੱਖਦਾ ਸੀ, ਜਿਸ ਕਰਕੇ ਉਹ ਨਾਰਾਜ਼ ਰਹਿੰਦਾ ਸੀ। ਪੁਲਸ ਨੇ ਮ੍ਰਿਤਕਾ ਦੀ ਮਾਂ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
NEXT STORY