ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪੱਟੀ ਸ਼ਹਿਰ ਦੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਸ਼ੂਟਰਾਂ ਦੀ ਸ਼ਨਾਖਤ ਹੋ ਗਈ ਹੈ। ਹਾਲਾਂਕਿ ਪੁਲਸ ਨੇ ਅਜੇ ਤਕ ਮੁਲਜ਼ਮਾਂ ਦੀ ਪਛਾਣ ਨਸ਼ਰ ਨਹੀਂ ਕੀਤੀ ਹੈ ਪਰ ਪੁਲਸ ਮੁਤਾਬਕ ਪੁਲਸ ਕਾਤਲਾਂ ਨੂੰ ਬਹੁਤ ਜਲਦੀ ਗ੍ਰਿਫ਼ਤਾਰ ਕਰ ਲਵੇਗੀ। ਸੂਤਰਾਂ ਮੁਤਾਬਕ ਵਿਦੇਸ਼ ਬੈਠੇ ਗੈਂਗਸਟਰ ਗੋਪੀ ਘਣਸ਼ਾਮਪੁਰੀਆ ਨੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਸੀ ਅਤੇ ਇਸੇ ਗੈਂਗਸਟਰ ਨੇ ਇਨ੍ਹਾਂ ਤਿੰਨੇ ਸ਼ੂਟਰਾਂ ਤੋਂ ਰਾਜਵਿੰਦਰ ਦਾ ਕਤਲ ਕਰਵਾਇਆ ਹੈ। ਫਿਲਹਾਲ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦਾ ਕਤਲ ਕਿਉਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਕਿਸਾਨਾਂ ਦਾ ਵੱਡਾ ਬਿਆਨ
ਦੱਸਣਯੋਗ ਹੈ ਕਿ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸ. ਸੀ. ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ’ਚ ਆਪਣੇ ਸਾਥੀਆਂ ਨਾਲ ਕਾਰ ’ਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਨਜ਼ਦੀਕ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ’ਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਤੋਂ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ
NEXT STORY