ਪਠਾਨਕੋਟ(ਧਰਮਿੰਦਰ)- ਕੋਰੋਨਾ ਵਾਇਰਸ ਲਗਾਤਾਰ ਤੇਜ਼ੀ ਨਾਲ ਜ਼ਿਲ੍ਹੇ ਵਿਚ ਪੈਰ ਪਸਾਰ ਰਿਹਾ ਹੈ। ਇਸ ਦੌਰਾਨ ਪਠਾਨਕੋਟ ਜ਼ਿਲ੍ਹੇ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਇੱਕ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਇੱਕ ਮਰੀਜ਼ ਨੇ ਅੰਮ੍ਰਿਤਸਰ ਵਿੱਚ ਆਪਣਾ ਚੈੱਕਅਪ ਕਰਵਾਇਆ। ਜਿੱਥੋਂ ਉਸਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਇਹ ਜਾਣਕਾਰੀ ਅੰਮ੍ਰਿਤਸਰ ਤੋਂ ਮਿਲੀ ਹੈ। ਪਰ ਉਨ੍ਹਾਂ ਦਾ ਕਹਿਣਾ ਹੈ ਕਿ ਮਰੀਜ਼ ਦੇ ਪਤੇ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ ਅਤੇ ਫ਼ੋਨ ਕਰਨ 'ਤੇ ਪਰਿਵਾਰਕ ਮੈਂਬਰ ਫ਼ੋਨ ਨਹੀਂ ਚੁੱਕ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ
NEXT STORY