ਤਲਵੰਡੀ ਸਾਬੋ (ਮੁਨੀਸ਼) : ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਜੋੜ ਮੇਲੇ ਦੇ ਆਖ਼ਰੀ ਦਿਨ ਵਾਪਰੇ ਇਕ ਦਰਦਨਾਕ ਹਾਦਸੇ ’ਚ ਅੰਮ੍ਰਿਤਧਾਰੀ ਬੱਚੇ ਦੀ ਸਰੋਵਰ ’ਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਬੱਚਾ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਤਖਤ ਸਾਹਿਬ ਨੇੜੇ ਬਣੇ ਪਾਵਨ ਸਰੋਵਰ ’ਚ ਇਸ਼ਨਾਨ ਕਰਨ ਦੌਰਾਨ ਇਕ ਬੱਚੇ ਦੇ ਡੁੱਬਣ ਦੀ ਘਟਨਾ ਸਾਹਮਣੇ ਆਈ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕੇ ਸਵੇਰੇ ਵੱਡਾ ਐਨਕਾਊਂਟਰ! ਮੁਲਜ਼ਮਾਂ ਨੇ SHO ਨਾਲ ਹੀ ਲੈ ਲਿਆ ਪੰਗਾ
ਕੁੱਝ ਵਿਅਕਤੀਆਂ ਨੇ ਬੱਚੇ ਨੂੰ ਸਰੋਵਰ ’ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਜਸਕੀਰਤ ਸਿੰਘ (13) ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੀ ਸ਼ਖ਼ਸ ਨੂੰ ਸਖ਼ਤ ਤਾੜਨਾ! ਨਾਲ ਹੀ ਦਿੱਤੀ ਵੱਡੀ ਚਿਤਾਵਨੀ, ਪੜ੍ਹੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਮ੍ਰਿਤਕ ਬੱਚਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮੁੱਖ ਸੇਵਾਦਾਰ ਭਾਈ ਸੁਖਪਾਲ ਸਿੰਘ ਦਾ ਇਕਲੌਤਾ ਪੁੱਤ ਸੀ। ਪੁਲਸ ਅਧਿਕਾਰੀਆਂ ਮੁਤਾਬਕ ਕਾਨੂੰਨੀ ਪ੍ਰਕਿਰਿਆ ਉਪਰੰਤ ਬੱਚੇ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਅਗਲੇ 3 ਦਿਨ ਬੇਹੱਦ ਔਖੇ! ਮੌਸਮ ਨੂੰ ਲੈ ਕੇ ਜਾਰੀ ਹੋਈ ਵੱਡੀ ਚਿਤਾਵਨੀ
NEXT STORY