ਦਸੂਹਾ, (ਝਾਵਰ)- ਦਸੂਹਾ-ਸੰਸਾਰਪੁਰ ਰੋਡ ਸਥਿਤ ਗਜਰੇਲੀ ਮੋੜ 'ਤੇ ਇਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਹਰਜੀਤ ਸਿੰਘ ਉਰਫ ਸੋਨੂੰ ਵਾਸੀ ਹਰਦੋਥਲਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮਪਾਲ ਪੁੱਤਰ ਰਾਮ ਪ੍ਰਕਾਸ਼ ਵਾਸੀ ਹਰਦੋਥਲਾ ਨੇ ਦੱਸਿਆ ਕਿ ਉਹ ਟਰੈਕਟਰ-ਟਰਾਲੀ 'ਤੇ ਪੱਸੀ ਕੰਢੀ ਮੰਡੀ ਤੋਂ ਵਾਪਸ ਆ ਰਿਹਾ ਸੀ, ਜਦੋਂ ਕਿ ਮ੍ਰਿਤਕ ਮੋਟਰਸਾਈਕਲ 'ਤੇ ਉਨ੍ਹਾਂ ਦੇ ਅੱਗੇ ਜਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ। ਕਾਰ ਡਰਾਈਵਰ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ, ਜਿਸ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਟਰੱਕ-ਕਾਰ ਦੀ ਟੱਕਰ ਕਾਰਨ ਕਾਰ ਚਾਲਕ ਨੇ ਕੀਤੀ ਟਰੱਕ ਡਰਾਈਵਰ ਦੀ ਹੱਤਿਆ
NEXT STORY