ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਬਲੀਬੇਗ ਬਸਤੀ ਵਿਖੇ ਬੀਤੀ ਦੇਰ ਸ਼ਾਮ ਇਕ ਵਿਅਕਤੀ ਮਿਤਲੇਸ਼ (40) ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿਤਲੇਸ਼ ਦੀ ਪਤਨੀ ਤੇ ਬੱਚੇ ਮਜ਼ਦੂਰੀ ਕਰਨ ਲਈ ਗਏ ਹੋਏ ਸਨ ਅਤੇ ਪਿੱਛੋਂ ਸ਼ਾਮ ਨੂੰ ਉਹ ਘਰ ਵਿਚ ਆਇਆ ਜਿਸ ਨੇ ਪਤਨੀ ਦੀ ਸਾੜੀ ਦਾ ਗਲ-ਫਾਹਾ ਬਣਾ ਕੇ ਝੁੱਗੀ ਵਿਚ ਲੱਗੀ ਹੁੱਕ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਪਰਿਵਾਰ ਤੇ ਬੱਚੇ ਜਦੋਂ ਘਰ ਆਏ ਤਾਂ ਉਨ੍ਹਾਂ ਦੇਖਿਆ ਕਿ ਮਿਤਲੇਸ਼ ਗਲ ਫਾਹਾ ਲੈ ਕੇ ਲਟਕਿਆ ਹੋਇਆ ਸੀ ਅਤੇ ਜਦੋਂ ਉਸ ਨੂੰ ਹੇਠਾਂ ਉਤਾਰਿਆਂ ਤਾਂ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਜਿਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਦੇ ਭਰਾ ਅਖਿਲੇਸ਼ ਕੁਮਾਰ ਨੇ ਦੱਸਿਆ ਕਿ ਮਿਤਲੇਸ਼ ਕੁਮਾਰ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਜੋ ਪਿਛਲੇ 2 ਦਿਨਾਂ ਤੋਂ ਆਪਣੇ ਦੋਸਤਾਂ ਨਾਲ ਹੀ ਘੁੰਮਦਾ ਰਹਿੰਦਾ ਸੀ।
ਉਨ੍ਹਾਂ ਦੋਸ਼ ਲਗਾਇਆ ਕਿ ਮ੍ਰਿਤਕ ਨਾਲ ਬਸਤੀ ਦੇ ਕੁਝ 3-4 ਵਿਅਕਤੀ ਉਸ ਨਾਲ ਰੰਜਿਸ਼ ਰੱਖਦੇ ਸਨ ਅਤੇ ਧਮਕੀਆਂ ਦੇ ਕੇ ਪ੍ਰੇਸ਼ਾਨ ਕਰਦੇ ਸਨ। ਪਰਿਵਾਰ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਜਾਂ ਤਾਂ ਉਸਨੂੰ ਮਾਰ ਕੇ ਲਟਕਾ ਦਿੱਤਾ ਹੈ ਜਾਂ ਉਸਨੇ ਉਕਤ ਵਿਅਕਤੀਆਂ ਤੋਂ ਪ੍ਰੇਸ਼ਾਨ ਹੋ ਕੇ ਆਤਮ-ਹੱਤਿਆ ਕਰ ਲਈ ਜਿਸ ਕਾਰਨ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇਸ ਆਤਮ-ਹੱਤਿਆ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਜਾਰੀ ਹੈ।
ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
NEXT STORY