ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਅਧੀਨ ਆਉਂਦੇ ਪਿੰਡ ਪਨਿਆੜ ਵਿਖੇ ਇੱਕ ਗਰੀਬ ਪਰਿਵਾਰ 'ਤੇ ਦੁਖਾਂ ਦਾ ਪਹਾੜ ਡਿੱਗ ਪਿਆ। ਆਪਣੇ ਘਰ ਵਿੱਚ ਸੌਂ ਰਹੇ ਇੱਕ ਵਿਅਕਤੀ 'ਤੇ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਖੁਲਾਸਾ ਕੀਤਾ ਕਿ ਮ੍ਰਿਤਕ 55 ਸਾਲ ਅਰਜੁਨ ਆਪਣੇ ਪੁੱਤਰ ਨਾਲ ਇੱਕ ਮੰਜੇ 'ਤੇ ਸੌਂ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ : SHO ਦੀ ਦਰਦਨਾਕ ਮੌਤ, ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸੀ ਐਂਬੂਲੈਂਸ
ਇਸ ਦੌਰਾਨ, ਛੱਤ ਦਾ ਕੁਝ ਹਿੱਸਾ ਅਚਾਨਕ ਪਿਓ-ਪੁੱਤਰ 'ਤੇ ਡਿੱਗ ਪਿਆ। ਇਸ ਹਾਦਸੇ 'ਚ ਅਰਜੁਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਪੁੱਤ ਵੀ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰ ਦੀ ਆਰਥਿਕ ਸਥਿਤੀ ਬਹੁਤ ਮਾੜੀ ਹੈ। ਅੰਤਿਮ ਸੰਸਕਾਰ ਪਿੰਡ ਵਾਸੀਆਂ ਦੀ ਮਦਦ ਨਾਲ ਕੀਤਾ ਗਿਆ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸਮਾਜਿਕ ਸੰਗਠਨਾਂ ਨੂੰ ਮਦਦ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ...
ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਅੱਜ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲੱਗੇਗਾ ਲੰਬਾ ਪਾਵਰਕੱਟ
NEXT STORY