ਮੋਹਾਲੀ : ਜਿਸ ਦਿਨ ਜਨਮਦਿਨ ਮਨਾਉਣਾ ਸੀ, ਉਸੇ ਦਿਨ ਘਰ ਵਾਲਿਆਂ ਨੂੰ ਪਰਿਵਾਰਕ ਮੈਂਬਰ ਦਾ ਅੰਤਿਮ ਸੰਸਕਾਰ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਇਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਬੀਤੀ ਰਾਤ ਮੌਤ ਹੋ ਗਈ, ਜਿਸ ਦਾ ਅੱਜ ਜਨਮਦਿਨ ਸੀ।
ਇਹ ਵੀ ਪੜ੍ਹੋ : 'ਆਪ' ਹਾਈਕਮਾਨ ਦਾ ਸੁਨੇਹਾ : ਪੰਜਾਬ ਤੋਂ ਦਿੱਲੀ ਦੇ ਰਾਹ ਤੱਕ ਲਾਈਵ ਹੋ ਕੇ ਜਨਤਾ ਨਾਲ ਜੁੜਨ ਮੰਤਰੀ ਤੇ ਵਿਧਾਇਕ

ਮ੍ਰਿਤਕ ਦੀ ਪਛਾਣ ਲਵਨੀਤ ਸਿੰਘ (54) ਫੇਜ਼-1 ਦੇ ਵਸਨੀਕ ਵਜੋਂ ਹੋਈ ਹੈ। ਉਹ ਇਕ ਨਿੱਜੀ ਕੰਪਨੀ 'ਚ ਨੌਕਰੀ ਕਰਦਾ ਸੀ ਅਤੇ ਬੀਤੀ ਦੇਰ ਰਾਤ 8 ਵਜੇ ਕਰੀਬ ਜਦੋਂ ਉਹ ਫੇਜ਼-1 ਤੋਂ ਸੜਕ ਪਾਰ ਕਰਨ ਲੱਗਾ ਤਾਂ ਇਕ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਦਿੱਲੀ ਦੀ ਮਹਾਰੈਲੀ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਬਿਆਨ (ਵੀਡੀਓ)

ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਲਵਨੀਤ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਕਿਉਂਕਿ 31 ਮਾਰਚ ਨੂੰ ਉਸ ਦਾ ਜਨਮਦਿਨ ਸੀ ਪਰ ਅੱਜ ਦੇ ਦਿਨ ਹੀ ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਹਰ ਕਿਸੇ ਦੀ ਅੱਖ ਨਮ ਹੈ ਅਤੇ ਹਰ ਕੋਈ ਪਰਿਵਾਰ ਨੂੰ ਹੌਂਸਲਾ ਦੇ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼
NEXT STORY