ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਜੇਲ੍ਹ ਵਿਚ ਬੰਦ ਕੈਦੀ ਨੇ ਅੱਜ ਫਾਹਾ ਲੈ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਸਚਿਨ (25) ਪੁੱਤਰ ਰਾਮ ਸਿੰਘ ਵਾਸੀ ਦਸੂਹਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਸਾਵਧਾਨ! ਜਲੰਧਰ 'ਚ ਬਾਬੇ ਦਾ ਰੂਪ ਧਾਰਨ ਕਰ ਘੁੰਮ ਰਹੇ ਨੌਸਰਬਾਜ਼, ਪਤੀ-ਪਤਨੀ ਨਾਲ ਵਾਪਰੀ ਘਟਨਾ ਜਾਣ ਹੋਵੋਗੇ ਹੈਰਾਨ
ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਸਚਿਨ 363, 366 ਏ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਅੱਜ ਉਸ ਨੇ ਬੈਰਕ ਨੰਬਰ ਦੋ ਦੇ ਬਾਥਰੂਮ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ਉਤੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ ਹੈ। ਪੁਲਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ 'ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮੇਠੀ ’ਚ ਗਾਂਧੀ ਪਰਿਵਾਰ ਦੀ ਸਿਆਸੀ ਵਿਰਾਸਤ ਸੰਭਾਲਣ ਵਾਲੇ ਕਿਸ਼ੋਰੀ ਲਾਲ ਸ਼ਰਮਾ ਦਾ ਹੈ ਲੁਧਿਆਣਾ ਕੁਨੈਕਸ਼ਨ
NEXT STORY