ਕਪੂਰਥਲਾ/ਜਲੰਧਰ (ਓਬਰਾਏ, ਚੰਦਰ)- ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਇਕ ਕੈਦੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜੇਲ੍ਹ ਦੇ ਬਾਥਰੂਮ ਵਿੱਚ ਇਕ ਕੈਦੀ ਨੇ ਪੱਗ ਨਾਲ ਗਰਿੱਲ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਨਾਮ ਸਿੰਘ ਪੁੱਤਰ ਹੁਕਮ ਸਿੰਘ ਉਮਰ ਕਰੀਬ 55 ਸਾਲ ਵਾਸੀ ਗੋਸੋਵਾਲ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 4 ਅਤੇ 5 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ

ਉਸ ਵਿਰੁੱਧ ਥਾਣਾ ਮਹਿਤਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਨੰਬਰ 103 ਦਰਜ ਕੀਤਾ ਗਿਆ ਹੈ ਅਤੇ ਉਹ 1 ਫਰਵਰੀ ਨੂੰ ਹੀ ਕਪੂਰਥਲਾ ਜੇਲ੍ਹ ਆਇਆ ਸੀ ਅਤੇ 2 ਫਰਵਰੀ ਦੀ ਦੇਰ ਰਾਤ ਉਸ ਨੇ ਆਪਣੀ ਬੈਰਕ ਦੇ ਬਾਥਰੂਮ ਦੇ ਐਗਜ਼ਾਸਟ ਫੈਨ ਦੀ ਗਰਿੱਲ ਨਾਲ ਆਪਣੀ ਪੱਗ ਦਾ ਫਾਹਾ ਬਣਾ ਕੇ ਖ਼ੁਦਕੁਸ਼ੀ ਕਰ ਲਈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਐੱਚ. ਆਈ. ਵੀ. ਅਤੇ ਐੱਚ. ਸੀ. ਵੀ. ਨਾਲ ਵੀ ਪੀੜਤ ਸੀ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
NEXT STORY