ਭੁਲੱਥ/ਕਪੂਰਥਲਾ (ਚੰਦਰ, ਰਜਿੰਦਰ)- ਕਪੂਰਥਲਾ ਵਿਚ ਸੁਭਾਨਪੁਰ ਰੋਡ 'ਤੇ ਪਿੰਡ ਬੂਟ ਨੇੜੇ ਅੱਜ ਸਵੇਰੇ ਕੈਂਬਰਿਜ ਸਕੂਲ ਦੀ ਬੱਸ ਅਤੇ ਪ੍ਰਿੰਸ ਦੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਮਹਿਲਾ ਜ਼ਖ਼ਮੀ ਹੋਏ ਹਨ।
ਇਸ ਦੀ ਪੁਸ਼ਟੀ ਕਰਦਿਆਂ ਬਾਦਸ਼ਾਹਪੁਰ ਚੌਂਕੀ ਦੇ ਪੁਲਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਸ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਕੇਅਰਟੇਕਰ ਮਹਿਲਾ ਅਤੇ ਸਕੂਲ ਬੱਸ ਦੇ ਕੰਡਕਟਰ ਨੂੰ ਇਲਾਜ ਲਈ ਸੁਭਾਨਪੁਰ ਦੇ ਐੱਸ. ਜੀ. ਐੱਲ. ਹਸਪਤਾਲ 'ਚ ਦਾਖ਼ਲ ਕਰਵਾਇਆ, ਉਥੇ ਹੀ ਸਕੂਲ ਬੱਸ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢ 19 ਸਾਲਾ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਦੀ ਬੱਸ (ਪੀ. ਬੀ-08-ਕੇ. ਐੱਫ਼-2453) ਅਤੇ ਪ੍ਰਿੰਸ ਬੱਸ (ਪੀ. ਬੀ-08-ਸੀ. ਡਬਲਿਊ-0717) ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵੇਂ ਬੱਸਾਂ ਸੜਕ ਕਿਨਾਰੇ ਲੱਗੇ ਦਰੱਖ਼ਤਾਂ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਾਦਸ਼ਾਹਪੁਰ ਚੌਂਕੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਡੀ. ਐੱਸ. ਪੀ. ਭੁਲੱਥ ਸੁਰਿੰਦਰਪਾਲ ਧੋਗੜੀ ਨੇ ਦਸਿਆ ਕਿ ਹਾਦਸੇ ਦੌਰਾਨ ਸਕੂਲੀ ਬੱਚੇ ਅਤੇ ਪ੍ਰਾਈਵੇਟ ਬੱਸ ਦੀਆਂ ਸਵਾਰੀਆਂ ਸੁਰੱਖਿਅਤ ਹਨ। ਹਾਦਸੇ ਉਪਰੰਤ ਸਕੂਲੀ ਬੱਚਿਆਂ ਨੂੰ ਤੁਰੰਤ ਦੂਜੀ ਬੱਸ ਰਾਹੀ ਸਕੂਲ ਪਹੁੰਚਾ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਸ ਸਖ਼ਤ, ਪੂਰੇ ਸੂਬੇ 'ਚ ਬੱਸ ਅੱਡਿਆਂ 'ਤੇ ਚਲਾਈ ਤਲਾਸ਼ੀ ਮੁਹਿੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜ਼ਖਮੀ ਬਜ਼ੁਰਗ ਔਰਤ ਦੀ ਇਲਾਜ ਦੌਰਾਨ ਮੌਤ
NEXT STORY