ਸਰਦੂਲਗੜ੍ਹ, (ਚੋਪੜਾ)- ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੀ ਜਸਵਿੰਦਰ ਕੌਰ ਪਤਨੀ ਨੈਬ ਸਿੰਘ ਦਾ ਅੱਜ ਤੀਸਰੇ ਦਿਨ ਵੀ ਸਸਕਾਰ ਨਹੀਂ ਹੋ ਸਕਿਆ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਤੇਜ਼ ਬਰਸਾਤ 'ਚ ਸਿਰਸਾ-ਮਾਨਸਾ ਮੇਨ ਸੜਕ 'ਤੇ ਘੱਗਰ ਦੇ ਪੁਲ 'ਤੇ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਨੂੰ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸ਼ਰਮਾ ਵੱਲੋਂ ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਦਾ ਭਰੋਸਾ ਦੇਣ ਦੇ ਬਾਅਦ ਦੇਰ ਸ਼ਾਮ ਨੂੰ ਚੁੱਕਿਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹਰਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ, ਆਲ ਇੰਡੀਆ ਸਿੱਖ ਫੈੱਡਰੇਸ਼ਨ ਦੇ ਪ੍ਰਧਾਨ ਪਰਨਜੀਤ ਸਿੰਘ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਚੜ੍ਹਦੀ ਕਲਾ ਸਮਾਜ ਸੇਵਾ ਨੇ ਕਿਹਾ ਕਿ ਜਸਵਿੰਦਰ ਕੌਰ ਦੀ ਮੌਤ ਦੇ ਤਿੰਨ ਦਿਨ ਬੀਤ ਜਾਣ ਤੱਕ ਵੀ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਕਾਬੂ ਨਾ ਕੀਤਾ ਗਿਆ ਤਾਂ ਸਿੱਖ ਸੰਗਤ ਸੰਘਰਸ਼ ਹੋਰ ਤੇਜ਼ ਕਰਗੀ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਜਾਰੀ ਰੱਖੇਗੀ। ਇਸ ਮੌਕੇ ਜੀਵਨ ਸਿੰਘ ਗਿੱਲ ਕਲਾਂ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ ਕੌੜੀ, ਬਲਵਿੰਦਰ ਸਿੰਘ ਰੌੜਕੀ, ਹਰਪਾਲ ਸਿੰਘ, ਅਮਰੀਕ ਸਿੰਘ, ਧਰਮ ਸਿੰਘ, ਪਰਮਜੀਤ ਸਿੰਘ, ਹਰਨੇਕ ਸਿੰਘ ਤੇ ਆਮ ਆਦਮੀ ਪਾਰਟੀ ਦੇ ਭੋਲਾ ਸਿੰਘ ਮਾਨ ਨੇ ਵੀ ਸੰਬੋਧਨ ਕੀਤਾ।
ਜ਼ਿਲੇ 'ਚ 128 ਭਗੌੜੇ ਦੋਸ਼ੀ ਗ੍ਰਿਫ਼ਤਾਰ
NEXT STORY