ਕੋਟਕਪੂਰਾ (ਨਰਿੰਦਰ ਬੈੜ੍ਹ) - ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਕੁੱਝ ਕਰਨ ਦਾ ਜਜ਼ਬਾ ਦਿਲ ’ਚ ਹੋਵੇ ਤਾਂ ਕੋਈ ਵੀ ਵਿਅਕਤੀ ਕਿਸੇ ਵੀ ਉੱਚੇ ਤੋਂ ਉੱਚੇ ਮੁਕਾਮ ’ਤੇ ਪੁੱਜ ਸਕਦਾ ਹੈ। ਕੋਟਕਪੂਰਾ ਦੇ ਜੰਮਪਲ ਸਿੱਖ ਨੌਜਵਾਨ ਅਸੀਸਪ੍ਰੀਤ ਸਿੰਘ ਨੇ ਕੈਨੇਡਾ ’ਚ ਪਾਇਲਟ ਬਣ ਕੇ ਇਹ ਪੂਰੀ ਤਰ੍ਹਾਂ ਸਿੱਧ ਕਰ ਵਿਖਾਇਆ ਹੈ। ਅਸੀਸਪ੍ਰੀਤ ਸਿੰਘ ਦੇ ਪਾਇਲਟ ਬਣਨ ’ਤੇ ਜਿੱਥੇ ਉਸਦੇ ਮਾਪੇ ਅਤੇ ਦੋਸਤ-ਮਿੱਤਰ ਖੁਸ਼ ਹਨ, ਉੱਥੇ ਅਰੋੜਾ ਬਰਾਦਰੀ ਨਾਲ ਸਬੰਧਤ ਸੰਸਥਾਵਾਂ ਅਰੋੜਵੰਸ਼ ਸਭਾ ਕੋਟਕਪੂਰਾ ਅਤੇ ਅਰੋੜਾ ਮਹਾਸਭਾ ਕੋਟਕਪੂਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਿਚ ਵੀ ਅਸੀਸਪ੍ਰੀਤ ਸਿੰਘ ਦੀ ਉਕਤ ਪ੍ਰਾਪਤੀ ’ਤੇ ਭਾਰੀ ਖੁਸ਼ੀ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸਹੁਰਾ ਪਰਿਵਾਰ ਤੋਂ ਤੰਗ ਲੜਕੀ ਨੇ ਖੁਦ ਨੂੰ ਅੱਗ ਲਾ ਕੀਤੀ ਖੁਦਕੁਸ਼ੀ
ਉਕਤ ਹੋਣਹਾਰ ਨੌਜਵਾਨ ਦੇ ਮਾਤਾ ਸੁਖਜੀਤ ਕੌਰ ਅਤੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਅਸੀਸਪ੍ਰੀਤ ਸਟੱਡੀ ਵੀਜ਼ੇ ’ਤੇ 2019 ’ਚ ਵੈਨਕੂਵਰ (ਕੈਨੇਡਾ) ਗਿਆ ਸੀ, ਜਿੱਥੇ ਜਾ ਕੇ ਉਸਨੇ ਏਅਰ ਕਰਾਫਟ ਮੇਨਟੀਨੈਂਸ ਇੰਜਨੀਅਰਿੰਗ ਦੀ 2 ਸਾਲ ਦੀ ਪੜ੍ਹਾਈ ਕੀਤੀ ਅਤੇ ਨਾਲ-ਨਾਲ ਫਲਾਇੰਗ ਦਾ ਕੋਰਸ ਵੀ ਮੁਕੰਮਲ ਕੀਤਾ। ਇਸ ਦੌਰਾਨ ਅਸੀਸਪ੍ਰੀਤ ਸਿੰਘ ਦੇ ਦਾਦਾ ਪਾਲ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਖਿਆ ਕਿ ਅਸੀਸਪ੍ਰੀਤ ਸਿੰਘ ਕੈਨੇਡਾ ਵਿਖੇ ਰਹਿ ਕੇ ਅਤੇ ਪਾਇਲਟ ਦੀ ਨੌਕਰੀ ਪ੍ਰਾਪਤ ਕਰਨ ਦੇ ਬਾਵਜੂਦ ਵੀ ਸਾਬਤ-ਸੂਰਤ ਹੈ ਅਤੇ ਉਸਨੇ ਆਪਣੀ ਸਿੱਖੀ ਨੂੰ ਕਾਇਮ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ- ਫੈਲ ਗਿਆ ਨਵਾਂ ਵਾਇਰਸ, ਹੋ ਗਈ 8 ਲੋਕਾਂ ਦੀ ਮੌਤ, ਘਰੋਂ ਨਿਕਲਣ ਤੋਂ ਪਹਿਲਾਂ ਰੱਖੋ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਮਾਰਚ ਦੀ ਤਿਆਰੀ ਲਈ ਕਿੱਲਿਆਂਵਾਲੀ ਤੋਂ ਖਨੌਰੀ ਬਾਰਡਰ ਲਈ ਕਾਫਲਾ ਰਵਾਨਾ
NEXT STORY