ਜਲੰਧਰ (ਸੋਨੂੰ)- ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਇਕ ਭਿਆਨਕ ਸੜਕ ਹਾਦਸਾ ਵਾਪਪ ਗਿਆ। ਪੀ. ਆਰ. ਟੀ. ਸੀ. ਬੱਸ ਡਰਾਈਵਰ ਨੇ ਇਕ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ। ਖ਼ੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਸਮੇਂ ਕਾਰ 'ਚ ਕੋਈ ਨਹੀਂ ਸੀ ਅਤੇ ਕਾਰ ਬੱਸ ਸਟੈਂਡ ਦੇ ਬਾਹਰ ਖੜ੍ਹੀ ਸੀ।
ਇਹ ਵੀ ਪੜ੍ਹੋ: Punjab: ਸ਼ਹੀਦ ਦੇ ਪਿਤਾ ਦੇ ਹੌਂਸਲੇ ਨੂੰ ਸਲਾਮ! ਫ਼ੌਜ ਦੀ ਵਰਦੀ ਪਾ ਕੇ ਪੁੱਤ ਜੋਬਨਪ੍ਰੀਤ ਨੂੰ ਦਿੱਤੀ ਅੰਤਿਮ ਵਿਦਾਈ

ਕਾਰ ਡਰਾਈਵਰ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਬੱਸ ਮੋੜਦੇ ਸਮੇਂ ਬ੍ਰੇਕ ਨਹੀਂ ਲਗਾਈ ਸੀ ਅਤੇ ਉਸ ਦੀ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਕਾਰਨ ਕਾਰ ਦਾ ਅਗਲਾ ਅਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਕਾਰ ਦਾ ਅਗਲਾ ਹਿੱਸਾ ਇਕ ਖੰਭੇ ਨਾਲ ਟਕਰਾਉਂਦਾ ਵਿਖਾਈ ਦੇ ਰਿਹਾ ਹੈ ਅਤੇ ਇਸ ਦਾ ਪਿਛਲਾ ਹਿੱਸਾ ਬੱਸ ਨਾਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਇਸ ਘਟਨਾ ਨਾਲ ਸੜਕ 'ਤੇ ਹੰਗਾਮਾ ਹੋ ਗਿਆ। ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਵਿਅਕਤੀਆਂ ਨੂੰ ਥਾਣੇ ਲੈ ਗਈ। ਪੁਲਸ ਦਾ ਕਹਿਣਾ ਹੈ ਕਿ ਉਹ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ: ਬਸੰਤ ਪੰਚਮੀ ਵਾਲੇ ਦਿਨ ਜਲੰਧਰ 'ਚ ਵੱਡਾ ਹਾਦਸਾ! ਪਤੰਗ ਲੁੱਟਦਿਆਂ ਡੂੰਘੇ ਟੋਏ 'ਚ ਡਿੱਗਿਆ ਜਵਾਕ, ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਰਾਏਦਾਰਾਂ ਦੀ ਸੂਚਨਾ ਨਾ ਦੇਣ ਵਾਲੇ 3 ਮਕਾਨ ਮਾਲਕਾਂ ਖ਼ਿਲਾਫ਼ ਮਾਮਲਾ ਦਰਜ
NEXT STORY