ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਦੇ ਪ੍ਰਦੇਸ਼ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਸ਼ਹਿਰ ਦੇ ਕਈ ਵਸਨੀਕ ਉਨ੍ਹਾਂ ਕੋਲ ਪਹੁੰਚ ਕਰਕੇ ਆਉਣ ਵਾਲੇ ਵਿਸ਼ਵਕਰਮਾ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਐਲਾਨਣ ਦੀ ਮੰਗ ਉਠਾਉਣ ਦੀ ਅਪੀਲ ਕਰ ਰਹੇ ਹਨ। ਵਿਲੀ ਨੇ ਕਿਹਾ ਕਿ ਵਿਸ਼ਵਕਰਮਾ ਦਿਵਸ ਬਹੁਤ ਸਾਰੇ ਲੋਕਾਂ ਲਈ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਰੱਖਦਾ ਹੈ ਅਤੇ ਇਹ ਦਿਨ ਕਈ ਪਰਿਵਾਰਾਂ ਲਈ ਵਿਸ਼ੇਸ਼ ਮਹੱਤਤਾ ਵਾਲਾ ਹੈ। ਵਿਸ਼ਵਕਰਮਾ ਪੂਜਾ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਹੈ, ਜਿਨ੍ਹਾਂ ਨੂੰ ਦੇਵਤਿਆਂ ਦਾ ਦਿਵਯ ਸ਼ਿਲਪਕਾਰ ਅਤੇ ਵਾਸਤੂਕਾਰ ਮੰਨਿਆ ਜਾਂਦਾ ਹੈ। ਇਹ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਚਲਾਨ ਭਰਨ ਬਾਰੇ ਨਵੇਂ ਹੁਕਮ ਜਾਰੀ, ਹੋ ਜਾਓ ਸਾਵਧਾਨ
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ 'ਤੇ ਜਨਤਕ ਛੁੱਟੀ ਹੋਣ ਨਾਲ ਲੋਕਾਂ ਨੂੰ ਆਪਣੇ ਕੰਮਕਾਜ ਤੋਂ ਛੁੱਟੀ ਲੈਣ ਦੀ ਚਿੰਤਾ ਤੋਂ ਬਿਨਾਂ ਪਰਿਵਾਰਾਂ ਨਾਲ ਸਮਾਂ ਬਿਤਾਉਣ, ਪੂਜਾ-ਅਰਚਨਾ ਕਰਨ ਅਤੇ ਧਾਰਮਿਕ ਰਸਮਾਂ ਨਿਭਾਉਣ ਦਾ ਮੌਕਾ ਮਿਲੇਗਾ। ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਧਿਆਨ 'ਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਵਿਸ਼ਵਕਰਮਾ ਦਿਵਸ ਮੌਕੇ ਜਨਤਕ ਛੁੱਟੀ ਐਲਾਨਣ ਦੀ ਰਸਮੀ ਤੌਰ 'ਤੇ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਮੌਕੇ 'ਤੇ ਪਈਆਂ ਚੀਕਾਂ
ਵਿਲੀ ਨੇ ਅੱਗੇ ਦੱਸਿਆ ਕਿ ਇਸ ਸਬੰਧ 'ਚ ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨੂੰ ਰਸਮੀ ਈਮੇਲ ਵੀ ਭੇਜ ਦਿੱਤੀ ਗਈ ਹੈ, ਜਿਸ ਰਾਹੀਂ ਇਸ ਮੰਗ 'ਤੇ ਵਿਚਾਰ ਕਰਨ ਅਤੇ ਲੋੜੀਂਦੇ ਕਦਮ ਚੁੱਕਣ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਲੋਕ ਹਿੱਤ ਵਿੱਚ ਹਾਂ-ਪੱਖੀ ਫ਼ੈਸਲਾ ਲਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ
NEXT STORY