ਤਪਾ ਮੰਡੀ, (ਸ਼ਾਮ, ਗਰਗ)- ਪਾਵਰਕਾਮ ਦੇ ਦਫਤਰ ਦੇ ਵਿਹੜੇ 'ਚ ਜੁਆਇੰਟ ਫੋਰਮ ਦੇ ਸੱਦੇ 'ਤੇ ਦੋਵਾਂ ਸਬ-ਡਵੀਜ਼ਨਾਂ ਦੇ ਮੁਲਾਜ਼ਮਾਂ ਨੇ ਪ੍ਰਧਾਨ ਗੁਰਤੇਜ ਸਿੰਘ ਦੀ ਅਗਵਾਈ 'ਚ ਰੈਲੀ ਕੀਤੀ, ਜਿਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਯੂਨਿਟ ਤੇ ਰੋਪੜ ਥਰਮਲ ਪਲਾਂਟ ਦੇ 2 ਯੂਨਿਟ ਬੰਦ ਕਰਨ ਦੇ ਵਿਰੋਧ 'ਚ ਰੈਲੀ ਕੀਤੀ ਗਈ। ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣਾ ਫੈਸਲਾ ਤੁਰੰਤ ਵਾਪਸ ਲਵੇ। ਜੇਕਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਰੈਲੀ ਨੂੰ ਜ਼ੋਨਲ ਕੈਸ਼ੀਅਰ ਪਿਆਰਾ ਸਿੰਘ, ਸਰਕਲ ਸਕੱਤਰ ਮੋਹਨ ਸਿੰਘ, ਪ੍ਰਧਾਨ ਰਾਜੇਸ਼ਵਰ ਸ਼ਾਹ, ਸਕੱਤਰ ਕੇਵਲ ਸਿੰਘ, ਬਲਵਿੰਦਰ ਸਿੰਘ ਤੇ ਸਹਾਇਕ ਸਕੱਤਰ ਬੇਅੰਤ ਸਿੰਘ ਨੇ ਸੰਬੋਧਨ ਕੀਤਾ।
ਭਾਰਤ-ਪਾਕਿ ਸਰਹੱਦ 'ਤੇ ਬਣਨ ਵਾਲੇ ਟਾਵਰ ਦਾ ਕੰਮ ਰੁਕਿਆ
NEXT STORY