ਤਰਨਤਾਰਨ (ਰਮਨ)-ਜ਼ਿਲ੍ਹੇ ’ਚ ਫਿਰੌਤੀ ਮੰਗਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕਸਬਾ ਫਤਿਆਬਾਦ ਦੇ ਪੋਲਟਰੀ ਫਾਰਮ ਮਾਲਕ ਨੂੰ ਅੱਤਵਾਦੀ ਲੰਡਾ ਅਤੇ ਉਸਦੇ ਸਾਥੀ ਵੱਲੋਂ 2 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਲਖਬੀਰ ਸਿੰਘ ਲੰਡਾ ਅਤੇ ਉਸਦੇ ਸਾਥੀ ਸਤਨਾਮ ਸੱਤਾ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਸਾਹਿਲ ਚੋਪੜਾ ਪੁੱਤਰ ਕ੍ਰਿਸ਼ਨ ਚੋਪੜਾ ਵਾਸੀ ਫਤਿਆਬਾਦ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਕਸਬਾ ਫਤਿਆਬਾਦ ਵਿਖੇ ਪੋਲਟਰੀ ਫਾਰਮ ਅਤੇ ਮੀਟ ਦਾ ਕਾਰੋਬਾਰ ਚਲਾਉਂਦਾ ਹੈ। ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ ਬੀਤੀ 17 ਜੁਲਾਈ ਨੂੰ ਦੁਪਹਿਰ ਕਰੀਬ ਢਾਈ ਵਜੇ ਉਸ ਦੇ ਮੋਬਾਈਲ ਉਪਰ ਇਕ ਵੱਟਸਐਪ ਕਾਲ ਆਈ, ਜਿਸ ਨੇ ਕਿਹਾ ਕਿ ਮੈਂ ਲਖਬੀਰ ਸਿੰਘ ਲੰਡਾ ਬੋਲਦਾ ਹਾਂ, ਤੇਰਾ ਕਾਰੋਬਾਰ ਚੰਗਾ ਚੱਲਦਾ ਹੈ ਅਤੇ ਮੈਨੂੰ ਮੇਰੇ ਹਿੱਸੇ ਦਾ ਦੋ ਕਰੋੜ ਰੁਪਏ ਦੇ ਦਿਓ ਕਹਿ ਕੇ ਫੋਨ ਬੰਦ ਕਰ ਦਿੱਤਾ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਇਸ ਤੋਂ ਬਾਅਦ ਉਸਨੂੰ ਮੋਬਾਈਲ ਉਪਰ ਮੈਸੇਜ ਆਇਆ, ਜਿਸ ’ਚ 30 ਲੱਖ ਰੁਪਏ ਸ਼ਾਮ ਤੱਕ ਦੇਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਮਿਤੀ 18 ਜੁਲਾਈ ਨੂੰ ਵੱਟਸਐਪ ਕਾਲ ਆਈ, ਜਿਸ ’ਚ ਬੋਲਣ ਵਾਲੇ ਵਿਅਕਤੀ ਨੇ ਆਪਣਾ ਨਾਮ ਸੱਤਾ ਨੌਸ਼ਹਿਰਾ ਦੱਸਿਆ ਅਤੇ ਕਿਹਾ ਕਿ ਤੈਨੂੰ ਲੰਡੇ ਨੇ ਜੋ ਕੰਮ ਕਿਹਾ ਸੀ ਤੂੰ ਨਹੀਂ ਕੀਤਾ, ਤੇਰੇ ਪਰਿਵਾਰ ਦਾ ਨੁਕਸਾਨ ਵੀ ਕਰਨਾ ਹੈ ਅਤੇ ਪੈਸੇ ਵੀ ਲੈਣੇ ਹਨ, ਜਿਸ ਤੋਂ ਬਾਅਦ ਉਸ ਨੇ ਫੋਨ ਕੱਟ ਕਰ ਦਿੱਤਾ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਇਸ ਸਬੰਧੀ ਪੁਲਸ ਚੌਂਕੀ ਫਤਿਆਬਾਦ ਦੇ ਇੰਚਾਰਜ ਏ.ਐੱਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਤਹਿਤ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
NEXT STORY