ਪਠਾਨਕੋਟ (ਸ਼ਾਰਦਾ)– ਦੁਪਹਿਰੋਂ ਬਾਅਦ ਖਾਨਪੁਰ-ਮਨਵਾਲ ਸਥਿਤ ਝੁੰਬਰ ਥਾਂ ’ਤੇ ਖਾਲੀ ਪਲਾਟ ’ਚ ਦਿਨ-ਦਿਹਾੜੇ ਅੱਧਾ ਦਰਜਨ ਦੇ ਕਰੀਬ ਹਮਲਾਵਰਾਂ ਨੇ ਸੈਲੂਨ ਮਾਲਕ ਪੰਕਜ ਉਰਫ਼ ਪੰਕੂ ਵਾਸੀ ਕੋਠੇ ਮਨਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ ਉਸ ਦੇ ਨਾਲ ਹੋਰ ਨੌਜਵਾਨ ਵਿੱਕੀ ਵਾਲ-ਵਾਲ ਬਚ ਗਿਆ, ਜੋ ਕੋਲ ਹੀ ਮੁਹੱਲੇ ਦਾ ਰਹਿਣ ਵਾਲਾ ਸੀ।
ਹਮਲੇ ਪਿੱਛੋਂ ਪੰਕੂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮੁੱਢਲਾ ਇਲਾਜ ਦਿੱਤਾ ਪਰ ਉਸ ਦੀ ਈ. ਸੀ. ਜੀ. ਕੀਤੀ ਤਾਂ ਮ੍ਰਿਤਕ ਪਾਇਆ ਗਿਆ, ਜਿਸ ਤੋਂ ਬਾਅਦ ਉਸ ਦੇ ਨਾਲ ਆਏ ਹੋਰ ਨੌਜਵਾਨ ਉਸ ਨੂੰ ਨਿੱਜੀ ਹਸਪਤਾਲ ’ਚ ਲੈ ਗਏ। ਦਿਨ-ਦਿਹਾੜੇ ਹੋਏ ਇਸ ਕਤਲ ’ਚ ਆਲੇ-ਦੁਆਲੇ ਦੇ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ
ਉਥੇ ਕਤਲ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਪੁਲਸ ਜਾਂਚ ’ਚ ਲੱਗ ਗਈ, ਜਿਸ ਪਿੱਛੋਂ ਡੀ. ਐੱਸ. ਪੀ. ਦਿਹਾਤੀ ਲਖਵਿੰਦਰ ਸਿੰਘ ਰੰਧਾਵਾ, ਐੱਸ. ਐੱਚ. ਓ. ਦਵਿੰਦਰ ਪ੍ਰਕਾਸ਼ ਹਾਦਸੇ ਵਾਲੀ ਜਗ੍ਹਾ ’ਤੇ ਜਾਇਜ਼ਾ ਲੈਣ ਪੁੱਜੇ ਤਾਂ ਉਥੇ ਖ਼ੂਨ ਹੀ ਖ਼ੂਨ ਖਿੱਲਰਿਆ ਪਿਆ ਸੀ। ਪਤਾ ਲੱਗਾ ਹੈ ਕਿ ਪੰਕੂ ਆਪਣੀ ਜਾਨ ਬਚਾਉਣ ਲਈ ਭੱਜਿਆ ਸੀ ਪਰ ਹਮਲਾਵਰ ਵੱਧ ਹੋਣ ਕਾਰਨ ਉਹ ਭੱਜ ਨਹੀਂ ਸਕਿਆ ਤੇ ਵੱਧ ਖ਼ੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ। ਹਮਲਾਵਰਾਂ ਨੇ ਉਸ ਦੇ ਸਿਰ ’ਤੇ ਇੰਨੇ ਵਾਰ ਕੀਤੇ ਸਨ ਕਿ ਸਿਰ ਦਾ ਅੰਦਰਲਾ ਹਿੱਸਾ ਖੋਖਲਾ ਹੋ ਚੁੱਕਾ ਸੀ ਤੇ ਦੋਵੇਂ 2 ਹੱਥ ਵੀ ਵੱਢੇ, ਜੋ ਲਟਕ ਰਹੇ ਸਨ।
ਕਤਲ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਮੌਕੇ ’ਤੇ ਮੌਜੂਦ ਮ੍ਰਿਤਕ ਦੇ ਸਹਿਯੋਗੀਆਂ ਵਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਪੁਲਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਡੀ. ਐੱਸ. ਪੀ. ਦਿਹਾਤੀ ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਦੋ ਧਿਰਾਂ ਆਪਸ ’ਚ ਤੇਜ਼ਧਾਰ ਹੱਥਿਆਰਾਂ ਨਾਲ ਭਿੜੀਆਂ ਸਨ, ਜਿਨ੍ਹਾਂ ’ਚੋਂ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਉਮੀਦਵਾਰਾਂ ਤੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਬੋਲੇ CM ਮਾਨ- 'ਜਿੱਤ-ਹਾਰ ਨਹੀਂ, ਤਾਨਾਸ਼ਾਹੀ ਖ਼ਿਲਾਫ਼ ਹੈ ਲੜਾਈ'
NEXT STORY