ਪਠਾਨਕੋਟ (ਆਦਿੱਤਿਆ) : ਇੱਥੇ ਅੱਜ ਪਠਾਨਕੋਟ ਤੋਂ ਸੁਜਾਨਪੁਰ ਰੋਡ ’ਤੇ ਟੈਂਕ ਚੌਂਕ ਨੇੜੇ ਸਵੇਰੇ 8.20 ਵਜੇ ਦੇ ਕਰੀਬ ਇਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਦੇ ਬੱਚਿਆਂ ਨੂੰ ਲਿਜਾ ਰਹੀ ਤੇਜ਼ ਰਫ਼ਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਸੰਤੁਲਨ ਵਿਗੜਨ ਕਾਰਨ ਪਲਟ ਗਈ।
ਇਹ ਵੀ ਪੜ੍ਹੋ : ਪੰਜਾਬ ਫਿਰ ਵੱਡੀ ਵਾਰਦਾਤ ਨਾਲ ਕੰਬਿਆ, ਇੱਕੋ ਥਾਂ ਪਤੀ-ਪਤਨੀ ਤੇ ਭਰਜਾਈ ਦਾ ਕਤਲ, ਮੂੰਹ 'ਤੇ ਲਾਈਆਂ ਟੇਪਾਂ (ਤਸਵੀਰਾਂ)
ਇਸ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਬੱਸ ਪੂਰੀ ਤਰ੍ਹਾਂ ਬੱਚਿਆਂ ਨਾਲ ਭਰੀ ਹੋਈ ਸੀ। ਬੱਸ ਪਲਟਣ ਨਾਲ ਇਸ 'ਚ ਸਵਾਰ ਬੱਚਿਆਂ ਦੀਆਂ ਚੀਕਾਂ ਨਾਲ ਰਾਹਗੀਰ ਤੁਰੰਤ ਰੁਕੇ ਅਤੇ ਉਨ੍ਹਾਂ ਵਲੋਂ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਖੰਨਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਦੀ ਹਿਰਾਸਤ 'ਚੋਂ ਭੱਜੀ ਔਰਤ, ਪਈਆਂ ਭਾਜੜਾਂ, ਬਾਰਡਰ 'ਤੇ ਹੋਇਆ Alert
ਇਸ ਹਾਦਸੇ 'ਚ ਕਿਸੇ ਵੀ ਬੱਚੇ ਨੂੰ ਗੰਭੀਰ ਸੱਟ ਨਹੀਂ ਲੱਗੀ ਹੈ। ਬੱਸ ’ਤੇ ਨਾ ਤਾਂ ਸਕੂਲ ਦਾ ਨਾਂ ਸੀ ਅਤੇ ਨਾ ਹੀ ਜ਼ਰੂਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਸੀ ਅਤੇ ਦੇਖਣ 'ਚ ਵੀ ਬੱਸ ਬਹੁਤ ਪੁਰਾਣੀ ਲੱਗ ਰਹੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੰਨਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਦੀ ਹਿਰਾਸਤ 'ਚੋਂ ਭੱਜੀ ਔਰਤ, ਪਈਆਂ ਭਾਜੜਾਂ, ਬਾਰਡਰ 'ਤੇ ਹੋਇਆ Alert
NEXT STORY