ਜੀਰਾ (ਸਤੀਸ਼) : ਬਿਜਲੀ ਚੋਰੀ ਦੀ ਚੈਕਿੰਗ ਕਰ ਰਹੀ ਟੀਮ ਨਾਲ ਪਿੰਡ ਗਾਦੜੀਵਾਲਾ ਦੇ ਇੱਕ ਪਰਿਵਾਰ ਵੱਲੋਂ ਹੱਥੋਪਾਈ ਕਰਦਿਆਂ ਇੱਕ ਮੁਲਾਜ਼ਮ ਦੀ ਪਗੜੀ ਉਤਾਰੇ ਜਾਣ ਦੀ ਸੂਚਨਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰ ਕਾਰਪੋਰੇਸ਼ਨ ਜ਼ੀਰਾ ਸੰਤੋਖ ਸਿੰਘ ਨੇ ਦੱਸਿਆ ਕਿ ਮਹਿਕਮੇ ਦੀਆ ਹਦਾਇਤਾਂ ਅਨੁਸਾਰ ਬਿਜਲੀ ਚੋਰੀ ਰੋਕਣ ਲਈ ਉਸ ਦੇ ਨਾਲ ਟੀਮ ਜੇ.ਈ ਗੁਰਮੇਲ ਸਿੰਘ, ਏ.ਏ.ਈ ਗੁਰਪ੍ਰੀਤ ਸਿੰਘ ਅਤੇ ਲ.ਮ ਅਵਤਾਰ ਸਿੰਘ ਅਤੇ ਡਰਾਇਵਰ ਲਵਪ੍ਰੀਤ ਸਿੰਘ ਚੈਕਿੰਗ 'ਤੇ ਪਿੰਡ ਗਾਦੜੀਵਾਲਾ ਗਏ ਤਾਂ ਉੱਥੇ ਰਣਜੀਤ ਸਿੰਘ ਪੁੱਤਰ ਬੱਗਾ ਸਿੰਘ, ਉਸ ਦਾ ਭਤੀਜਾ, ਉਸ ਦੀ ਪਤਨੀ ਅਤੇ 2 ਅਣਪਛਾਤੇ ਵਿਅਕਤੀਆ ਵੱਲੋਂ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਲ ਗਾਲੀ ਗਲੋਚ ਕੀਤਾ ਗਿਆ।
ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਜੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਅੰਜਾਮ ਵਿੱਚ ਲਿਆਂਦੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
NEXT STORY