ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ 'ਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਕਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਿਬਿਨ ਸੀ ਨੇ 'ਨੋਟਾ' ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ। ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਘਰੋਂ ਨਿਕਲੇ ਹੋ ਤਾਂ ਜ਼ਰਾ ਧਿਆਨ ਨਾਲ
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖ਼ਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ 'ਤੇ ਵੀ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਿਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਰਕ ਪਰਮਿੱਟ ਦੀ ਥਾਂ ਟੂਰਿਸਟ ਵੀਜ਼ੇ ’ਤੇ ਭੇਜ ਕੇ ਮਾਰੀ 2 ਲੱਖ ਦੀ ਠੱਗੀ, ਮਾਮਲਾ ਦਰਜ
NEXT STORY