ਗੁਰਦਾਸਪੁਰ(ਵਿਨੋਦ, ਹਰਮਨ)-ਗੁਰਦਾਸਪੁਰ ਦੇ ਸਿਵਲ ਹਸਪਤਾਲ ਦੇ ਬਾਹਰ ਨੈਸ਼ਨਲ ਹਾਈਵੇ ’ਤੇ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਈ-ਰਿਕਸ਼ਾ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਈ-ਰਿਕਸ਼ਾ ’ਤੇ ਸਵਾਰ 9 ਮਹੀਨੇ ਦੀ ਗਰਭਵਤੀ ਔਰਤ ਦੀ ਮੌਤ ਹੋ ਗਈ । ਜਦਕਿ ਉਸ ਦਾ ਪਤੀ, ਦੋ ਛੋਟੀਆਂ ਕੁੜੀਆਂ ਅਤੇ ਈ -ਰਿਕਸ਼ਾ ਚਾਲਕ ਜਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਦੱਸਣਯੋਗ ਹੈ ਕਿ 9 ਮਹੀਨੇ ਦੀ ਗਰਭਵਤੀ ਔਰਤ ਆਪਣੇ ਪਤੀ ਅਤੇ ਦੋ ਛੋਟੀਆਂ ਕੁੜੀਆਂ ਨਾਲ ਈ-ਰਿਕਸ਼ਾ ’ਤੇ ਪਠਾਨਕੋਟ ਦੇ ਪਿੰਡ ਸਰਨਾ ਤੋਂ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਚੈਕਅਪ ਦੇ ਲਈ ਆ ਰਹੀ ਸੀ ਕਿ ਜਦੋਂ ਉਹ ਸਿਵਲ ਹਸਪਤਾਲ ਦੇ ਮੋੜ ’ਤੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਸਵਿਫ਼ਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਈ-ਰਿਕਸ਼ਾ ਚਾਲਕ ਦੀ ਟੱਕਰ ਅੱਗੇ ਆ ਰਹੇ ਇਕ ਹੋਰ ਈ-ਰਿਕਸ਼ਾ ਚਾਲਕ ਨਾਲ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
ਇਸ ਹਾਦਸੇ ’ਚ ਗਰਭਵਤੀ ਔਰਤ ਦੀ ਮੌਤ ਹੋ ਗਈ । ਜਦਕਿ ਉਸ ਦਾ ਪਤੀ, ਦੋ ਛੋਟੀਆਂ ਕੁੜੀਆਂ ਅਤੇ ਦੋਵੇਂ ਈ-ਰਿਕਸ਼ਾ ਚਾਲਕ, ਇਕ ਸਵਾਰੀ ਵੀ ਜ਼ਖ਼ਮੀ ਹੋ ਗਈ। ਜਿਨ੍ਹਾਂ ਨੂੰ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਦੂਜੇ ਪਾਸੇ ਪੁਲਸ ਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਘਰਾਂ ਦੇ ਬੁੱਝੇ ਚਿਰਾਗ, ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਮਨੀ ਚੋਣ ਨਤੀਜਿਆਂ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਲੁਧਿਆਣਾ ਵਿਚ ਹੋ ਗਿਆ ਵੱਡਾ ਕਾਂਡ
NEXT STORY